ਹੋਲੀਹਾਰਟ ਸਕੂਲ ’ਚ ਵਿਦਿਆਰਥੀਆਂ ਦੇ ਇੰਟਰ ਹਾਊਸ ਖੇਡ ਮੁਕਾਬਲੇ

ਬਰਨਾਲਾ, 1 ਅਗਸਤ (ਨਿਰਮਲ ਸਿੰਘ ਪੰਡੋਰੀ)-ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਨ ਵਾਲੀ ਜ਼ਿਲ੍ਹੇ ਦੀ ਨਾਮਵਰ ਸੰਸਥਾ ਗੁਰਪ੍ਰੀਤ ਹੋਲੀਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਫੁੱਟਬਾਲ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ,ਜਿਨ੍ਹਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਫੁੱਟਬਾਲ ਮੁਕਾਬਲਿਆਂ ਵਿੱਚ ਵਿਜ਼ਡਮ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮ ਨੂੰ ਇਨਾਮ ਦੇਣ ਦੀ ਰਸਮ ਸਮੇਂ ਸਕੂਲ ਦੇ ਐਮ.ਡੀ. ਸੁਸ਼ੀਲ ਗੋਇਲ ਨੇ ਕਿਹਾ ਕਿ ਬੱਚਿਆਂ ਵਿੱਚ ਆਪਸੀ ਵਿਦਿਅਕ ਅਤੇ ਖੇਡ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਚਾਰ ਹਾਊਸਾਂ ਵਿੱਚ ਵੰਡਿਆ ਹੋਇਆ ਹੈ ਜਿਨ੍ਹਾਂ ਦੇ ਸਮੇਂ ਸਮੇਂ ਤੇ ਆਪਸੀ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਹਨ ਜਿਨ੍ਹਾਂ ਨੇ ਸੰਸਥਾ ਦੀ ਲੋਕ-ਪ੍ਰਿਯਤਾ ਵਿੱਚ ਵਾਧਾ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਵਿੰਦਰ ਸਿੰਘ ਭਨੋਟ ਨੇ ਕਿਹਾ ਜਿੱਥੇ ਉਚ ਦਰਜੇ ਦੀ ਸਿੱਖਿਆ ਦੇਣ ਲਈ ਸਾਡੇ ਕੋਲ ਤਜ਼ਰਬੇਕਾਰ ਅਧਿਆਪਕ ਹਨ ਉਥੇ ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਟਰੇਂਡ ਕਰਨ ਲਈ ਯੋਗ ਖੇਡ ਅਧਿਆਪਕ ਵੀ ਹਨ ਜਿਨਾ ਦੀ ਟਰੇਨਿੰਗ ਬਦੌਲਤ ਸਕੂਲ ਦੇ ਵਿਦਿਆਰਥੀਆਂ ਨੇ ਪਿਛਲੇ ਸਮੇਂ ਦੌਰਾਨ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਮਾਣ ਖੱਟਿਆ ਹੈ।
ਇਸ ਮੌਕੇ ਸਕੂਲ ਦੇ ਡੀਪੀਆਈ ਨਛੱਤਰ ਸਿੰਘ ਅਤੇ ਰੇਸ਼ਮ ਸਿੰਘ ਵੀ ਹਾਜ਼ਰ ਸਨ।

 

Send this to a friend