ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਕਰਨਗੇ ਸ਼ਿਰਕਤ
ਅੰਮ੍ਰਿਤਸਰ, 2 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਾਹਿਬ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਨੂੰ ਸੰਗਤ ਵੱਲੋਂ ਬਹੁਤ ਹੀ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਲਹਿਰ ਨੂੰ ਦੁਆਬੇ ਤੋਂ ਬਾਅਦ ਮਾਝਾ ਖੇਤਰ ਵਿੱਚ ਹੋਰ ਪ੍ਰਚੰਡ ਕਰਨ ਲਈ 4 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਸਿੰਘ ਸਾਹਿਬਾਨ, ਧਾਰਮਿਕ ਸ਼ਖਸੀਅਤਾਂ, ਪ੍ਰਸਿੱਧ ਰਾਗੀ, ਪ੍ਰਚਾਰਕਾਂ ਤੋਂ ਇਲਾਵਾ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਹਾਜ਼ਰੀ ਭਰ ਰਹੇ ਹਨ।