ਸੰਤ ਭਾਗ ਸਿੰਘ ਯੂਨੀਵਰਸਿਟੀ ਵਿਖੇ ਇੰਡਕਸ਼ਨ ਪ੍ਰੋਗਰਾਮ ਦਾ ਸਫਲਤਾਪੂਰਨ ਆਯੋਜਨ

ਖਿਆਲਾ ਕਲਾਂ, 2 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਲੋਂ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ), ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ੍ਰਸਤੀ ਹੇਠ ਅਤੇ ਡਾ. ਜਤਿੰਦਰ ਸਿੰਘ ਬ¤ਲ, ਵਾਈਸ-ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਯੋਗ ਅਗਵਾਈ ਵਿ¤ਚ ਤੀਸਰੇ ਇੰਡਕਸ਼ਨ ਪ੍ਰੋਗਰਾਮ ਦਾ ਸਫਲਤਾਪੂਰਨ ਆਯੋਜਨ ਸੈਸ਼ਨ 2017-18 ਵਿੱਚ ਦਾਖਲ ਹੋਏ ਵਿਦਿਆਰਥੀਆਂ ਲਈ 2 ਅਗਸਤ 2017 ਨੂੰ ਯੂਨੀਵਰਸਿਟੀ ਕਂੈਪਸ ਵਿੱਚ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਜੋਤ ਸਿੰਘ ਜੀ ਜਖਮੀ ਨੇ ਆਪਣੇ ਕੀਰਤਨੀ ਜੱਥੇ ਨਾਲ ਮੋਜੂਦ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਪ੍ਰੋਗਰਾਮ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀ, ਉਨ੍ਹਾਂ ਦੇ ਪਰਿਵਾਰਕ ਮੈਬਰਾਂ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਸ. ਤਨਮਨਜੀਤ ਸਿੰਘ ਢੇਸੀ (ਇੰਗਲੈਂਡ ਦੀ ਪਾਰਲੀਮੈਂਟ ਦੇ ਪਹਿਲੇ ਸਿੱਖ ਮੈਂਬਰ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਯੂਨੀਵਰਸਿਟੀ ਦੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਅਤੇ ਵਿਦਿਆ ਲਈ ਇਹ ਯੂਨੀਵਰਸਿਟੀ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ। ਸਤਿਕਾਰਯੋਗ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ), ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ ਦੇ ਉਪਰਾਲੇ ਸਦਕਾ ਯੂਨੀਵਰਸਿਟੀ ਬਣਾਉਣ ਦੇ ਲਈ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਇਕੱਠ ਨੂੰ ਆਪਣਾ ਅਸ਼ੀਰਵਾਦ ਦਿੱਤਾ ਅਤੇ ਆਸ ਜਤਾਈ ਕਿ ਇਹ ਵਿਦਿਆਰਥੀ ਇਸ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ। ਡਾ. ਜਤਿੰਦਰ ਸਿੰਘ ਬ¤ਲ, ਵਾਈਸ-ਚਾਂਸਲਰ ਨੇ ਆਏ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਵਿੱਚ ਮੌਜੂਦ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਯੂਨੀਵਰਸਿਟੀ ਵਿੱਚ ਹੁਣ ਤੱਕ 1500 ਤੋਂ ਜਿਆਦਾ ਵਿਦਿਆਰਥੀ ਇਸ ਸਾਲ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈ ਚੁੱਕੇ ਹਨ। ਸੰਤ ਬਾਬਾ ਦਿਲਾਵਰ ਸਿੰਘ ਜੀ ਨੇ ਸ. ਤਨਮਨਜੀਤ ਸਿੰਘ ਢੇਸੀ ਦਾ ਸਿਰੋਪਾਉ ਅਤੇ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ। ਇਸ ਉਪਰੰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਯੂਨੀਵਰਸਿਟੀ ਦੇ ਫੈਕਲਟੀ ਮੈਬਰਾਂ ਨਾਲ ਜਾਣੂ ਕਰਵਾਇਆ ਗਿਆ।ਆਏ ਹੋਏ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਹੋਰ ਸੰਗਤ ਨੂੰ ਗੁਰੂੁ ਦਾ ਅਤੁੱਟ ਲੰਗਰ ਵਰਤਾਇਆ ਗਿਆ।

Send this to a friend