ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 6 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਰੱਖੜੀ (ਰਕਸ਼ਾ ਬੰਧਨ) ਦੇ ਪਵਿੱਤਰ ਮੌਕੇ ਨਿੱਘੀ ਵਧਾਈ ਦਿੱਤੀ ਹੈ। ਰੱਖੜੀ ਦੇ ਤਿਉਹਾਰ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਭੈਣ ਅਤੇ ਭਰਾ ਵਿਚਕਾਰ ਪ੍ਰੇਮ, ਜ਼ਿੰਮੇਵਾਰੀ ਅਤੇ ਸੁਰੱਖਿਆ ਦੇ ਲਈ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪ੍ਰਚੰਡ ਭਾਵਨਾਵਾਂ ਅਤੇ ਖੁਸ਼ੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

Send this to a friend