ਤਲਵੰਡੀ ਸਾਬੋ, 8 ਅਗਸਤ (ਰਾਮ ਰੇਸ਼ਮ ਨਥੇਹਾ)- ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਮਨਾਏ ਜਾ ਰਹੇ ਆਜਾਦੀ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੇੈ ਕੇ ਜਿੱਥੇ ਪ੍ਰਸ਼ਾਸ਼ਨ ਪੱਬਾਂ ਭਾਰ ਹੋਇਆ ਪਿਆ ਹੈ ਉ¤ਥੇ ਤਲਵੰਡੀ ਸਾਬੋ ਪੁਲਿਸ ਨੇ ਵੀ ਆਜ਼ਾਦੀ ਦਿਵਸ ਸਮਾਗਮਾਂ ਨੂੰ ਲੈ ਕੇ ਆਪਣੀ ਡਿਊਟੀ ਆਰੰਭ ਦਿੱਤੀ ਹੈ। ਇਸੇ ਲੜੀ ਵਿੱਚ ਤਲਵੰਡੀ ਸਾਬੋ ਸਬ ਡਵੀਜਨ ਦੀ ਪੁਲਿਸ ਵੱਲੋਂ ਤਲਵੰਡੀ ਸਾਬੋ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਬਰਿੰਦਰ ਸਿੰਘ ਗਿੱਲ ਡੀ. ਐ¤ਸ. ਪੀ ਤਲਵੰਡੀ ਸਾਬੋ ਦੀ ਅਗਵਾਈ ਹੇਠ ਕੱਢੇ ਗਏ ਫਲੈਗ ਮਾਰਚ ਵਿੱਚ ਤਲਵੰਡੀ ਸਾਬੋ ਤੇ ਰਾਮਾਂ ਮੰਡੀ ਥਾਣਿਆਂ ਦੀ ਪੁਲਿਸ ਨੇ ਵੀ ਸ਼ਮੂਲੀਅਤ ਕੀਤੀ। ਥਾਣੇ ਵਾਲੇ ਚੌਂਕ ਤੋਂ ਆਰੰਭ ਹੋ ਕੇ ਉਕਤ ਫਲੈਗ ਮਾਰਚ ਖੰਡਾ ਚੌਂਕ, ਬਠਿੰਡਾ ਰੋਡ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਬਜਾਰਾਂ, ਗਲੀਆਂ ਵਿੱਚੋਂ ਹੁੰਦਾ ਹੋਇਆ ਰਾਮਾਂ ਮੰਡੀ ਨੂੰ ਰਵਾਨਾ ਹੋ ਗਿਆ। ਡੀ.ਐ¤ਸ.ਪੀ. ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਨੂੰ ਲੈ ਕੇ ਸਮੁੱਚੀ ਸਬ ਡਵੀਜਨ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਤੇ ਜਿੱਥੇ ਤਲਵੰਡੀ ਸਾਬੋ ਤੇ ਰਾਮਾਂ ਮੰਡੀ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਉ¤ਥੇ ਸ਼ਹਿਰ ਵਿੱਚੋਂ ਲੰਘਣ ਵਾਲੇ ਰਾਜ ਮਾਰਗਾਂ ਉ¤ਪਰ ਆਉਣ ਜਾਣ ਵਾਲੀਆਂ ਗੱਡੀਆਂ ਦੀ ਵਿਸ਼ੇਸ ਚੈਕਿੰਗ ਵੀ ਕੀਤੀ ਜਾ ਰਹੀ ਹੈ।