ਰੂਪਨਗਰ, 10 ਅਗਸਤ (ਗੁਰਸ਼ਰਨ ਸਿੰਘ ਗੁਲਸ਼ਨ)- 71ਵੇਂ ਆਜ਼ਾਦੀ ਦਿਵਸ ਸਮਾਰੌਹ ਦੀਆਂ ਤਿਆਰੀਆਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੀਆਂ ਹਨ। ਇਸ ਰਾਸ਼ਟਰੀ ਮਹੱਤਵ ਦੇ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਅਤੇ ਪਰੇਡ ਦਾ ਵਧੀਕ ਡਿਪਟੀ ਕਮਿਸ਼ਨਰ ਗਗਨਦੀਪ ਸਿੰਘ ਵਿਰਕ ਨੇ ਜ਼ਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਂਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਲਈ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਰਾਸ਼ਟਰੀ ਝੰਡਾ ਲਹਿਰਾਉਂਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ। ਇਸ ਮੌਕੇ ਨਵਰੀਤ ਸਿੰਘ ਵਿਰਕ ਡੀ.ਐਸ.ਪੀ. ਸ਼੍ਰੀ ਚਮਕੌਰ ਸਾਹਿਬ, ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੁਆਡੀਨੇਟਰ, ਪ੍ਰੋਫਸਰ ਸੁਰਿੰਦਰ ਪਾਲ ਸਿੰਘ, ਗੁਰਮੇਜ਼ ਕੈਂਥ ਜ਼ਿਲ੍ਹਾ ਸਿੱ੍ਯਖਿਆ ਅਫ਼ਸਰ ਸੈਕੰਡਰੀ, ਦਿਨੇਸ਼ ਕੁਮਾਰ ਜ਼ਿਲ੍ਹਾ ਸਿੱ੍ਯਖਿਆ ਅਫ਼ਸਰ (ਐਲੀਮੇਟਰੀ), ਸ਼੍ਰੀਮਤੀ ਜਤਿੰਦਰ ਕੌਰ ਸਹਾਇਕ ਸਿੱਖਿਆ ਅਫ਼ਸਰ, ਸਤਨਾਮ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਮੁੱਖੀ ਹਾਜ਼ਿਰ ਸਨ।