ਸ੍ਰੀ ਅਨੰਦਪੁਰ ਸਾਹਿਬ ਵਿਖੇ ਵਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਹੋਈਆਂ ਸ਼ਾਮਲ
ਸ੍ਰੀ ਅਨੰਦਪੁਰ ਸਾਹਿਬ, 16 ਅਗਸਤ- ਬੀਤੇ ਕਲ੍ਹ ਅਕਾਲ ਚਲਾਣਾ ਕਰ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮਲ ਸਿੰਘ ਦਾ ਅੰਤਿਮ ਸੰਸਕਾਰ ਅਜ ਇਥੇ ਤਖਤ ਸਾਹਿਬ ਦੇ ਬਾਹਰਵਾਰ ਸਰੋਵਰ ਨਾਲ ਲਗਦੀ ਗਰਾਊਂਡ ਵਿਖੇ ਕਰ ਦਿਤਾ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ ਜਿਥੇ ਉਨ੍ਹਾਂ ਨੇ ਕਲ੍ਹ ਅੰਤਿਮ ਸਵਾਸ ਲਏ। ਕਲ੍ਹ ਸ਼ਾਮ ਨੂੰ ਹੀ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਲਿਆਂਦਾ ਗਿਆ ਅਤੇ ਸਾਰੀ ਰਾਤ ਲਗਾਤਾਰ ਕੀਰਤਨ ਹੁੰਦਾ ਰਿਹਾ। ਅਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਖੇ ਲਿਆਂਦਾ ਜਿਥੇ ਸੰਗਤਾਂ ਨੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ, ਭਾਈ ਗੁਰਕੀਰਤ ਸਿੰਘ ਅਤੇ ਭਾਈ ਸਤਿੰਦਰਬੀਰ ਸਿੰਘ ਦੇ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਅਰਦਾਸ ਉਪਰੰਤ ਸਿੰਘ ਸਾਹਿਬ ਦੀ ਮ੍ਰਿਤਕ ਦੇਹ ਨੂੰ ਇਕ ਖੁਲ੍ਹੀ ਗਡੀ ਰਾਹੀਂ ਅੰਤਿਮ ਸੰਸਕਾਰ ਸਥਾਨ ਤਕ ਲਿਆਂਦਾ ਗਿਆ। ਇਸ ਸਮੇਂ ਵਡੀ ਗਿਣਤੀ ਵਿਚ ਪ੍ਰਮੁਖ ਸ਼ਖਸੀਅਤਾਂ ਅਤੇ ਸੰਗਤਾਂ ਗੁਰ ਮੰਤਰ ਦਾ ਜਾਪ ਕਰਦੀਆਂ ਨਾਲ ਚਲ ਰਹੀਆਂ ਸਨ। ਇਥੇ ਜਪੁ ਜੀ ਸਾਹਿਬ ਦੇ ਪਾਠ ਤੋਂ ਬਾਅਦ ਅਰਦਾਸ ਅੰਤਿਮ ਅਰਦਾਸ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੀਤੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁਤਰ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਥਸਰ ਨੇ ਦਿਖਾਈ।
ਇਸ ਤੋਂ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕਤਰ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁਢਾ ਦਲ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ, ਗਿਆਨੀ ਪੂਰਨ ਸਿੰਘ, ਪ੍ਰੋ: ਮਨਜੀਤ ਸਿੰਘ ਤੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ, ਸ. ਰਣਜੀਤ ਸਿੰਘ ਤਲਵੰਡੀ, ਬਾਬਾ ਬਚਨ ਸਿੰਘ ਕਾਰ ਸੇਵਾ ਦਿਲੀ ਵਾਲੇ, ਬਾਬਾ ਲਾਭ ਸਿੰਘ ਕਿਲ੍ਹਾ ਨੰਦਗੜ੍ਹ ਵਾਲੇ, ਬੀਬੀ ਇੰਦਰਜੀਤ ਕੌਰ ਮੁਖੀ ਸਿਖ ਧਰਮਾ ਯੂ.ਐਸ.ਏ., ਭਾਈ ਇੰਦਰਜੀਤ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ., ਬਾਬਾ ਰਣਜੀਤ ਸਿੰਘ ਗੋਨਿਆਣਾ ਮੰਡੀ, ਬਾਬਾ ਘਾਲਾ ਸਿੰਘ ਨਾਨਕਸਰ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਅਵਤਾਰ ਸਿੰਘ ਟਿਬੀ ਵਾਲੇ, ਬਾਬਾ ਤੇਜਾ ਸਿੰਘ ਖੁਡਾ ਕੁਰਾਲਾ, ਪੰਜਾਬ ਸਰਕਾਰ ਵਲੋਂ ਬੀਬੀ ਗੁਰਨੀਤ ਤੇਜਾ ਆਈ.ਏ.ਐਸ. ਡਿਪਟੀ ਕਮਿਸ਼ਨਰ ਰੂਪਨਗਰ ਸਮੇਤ ਵਖ-ਵਖ ਧਾਰਮਿਕ, ਸਮਾਜਕ ਤੇ ਰਾਜਨੀਤਕ ਸ਼ਖਸੀਅਤਾਂ ਨੇ ਗਿਆਨੀ ਮਲ ਸਿੰਘ ਦੇ ਮ੍ਰਿਤਕ ਸਰੀਰ ‘ਤੇ ਲੋਈ ਤੇ ਸਿਰੋਪਾਓ ਪਾ ਕੇ ਸ਼ਰਧਾ ਸਤਿਕਾਰ ਭੇਟ ਕੀਤਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਸ. ਸੁਰਜੀਤ ਸਿੰਘ ਭਿਟੇਵਡ, ਸ. ਜੈਪਾਲ ਸਿੰਘ ਮੰਡੀਆ ਤੇ ਬੀਬੀ ਜੋਗਿੰਦਰ ਕੌਰ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਲਾਭ ਸਿੰਘ ਦੇਵੀਨਗਰ, ਸ. ਪਰਮਜੀਤ ਸਿੰਘ ਲਖੇਵਾਲ, ਸ. ਉਜਾਗਰ ਸਿੰਘ ਬੰਡਾਲੀ, ਸੰਤ ਦਰਬਾਰਾ ਸਿੰਘ ਛੀਨੀਵਾਲ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਪ੍ਰੀਤ ਸਿੰਘ ਝਬਰ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਦਰਬਾਰਾ ਸਿੰਘ ਛੀਨੇਵਾਲ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਬੀਬੀ ਰਣਜੀਤ ਕੌਰ ਮਾਹਿਲਪੁਰ, ਸ. ਕਰਨੈਲ ਸਿੰਘ ਪੰਜੋਲੀ, ਸੰਤ ਬਲਬੀਰ ਸਿੰਘ ਘੁੰਨਸ, ਸ. ਬਲਦੇਵ ਸਿੰਘ ਚੈਨਪੁਰ, ਸ. ਜਗਸੀਰ ਸਿੰਘ ਮਾਂਗੇਆਣਾ ਤੇ ਸ. ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਦੇ ਸਕਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਐਡੀਸ਼ਨਲ ਸਕਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਿਜੈ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ ਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਭਗਵੰਤ ਸਿੰਘ ਧੰਗੇੜਾ ਨਿਜੀ ਸਹਾਇਕ, ਸ. ਸੁਲਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਫੂਲਾ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਰਾਜਬੀਰ ਸਿੰਘ ਅਰਦਾਸੀਆ ਸ੍ਰੀ ਦਰਬਾਰ ਸਾਹਿਬ, ਬਾਬਾ ਮਨਦੀਪ ਸਿੰਘ ਰਾੜਾ ਸਾਹਿਬ, ਬਾਬਾ ਅੰਗਰੇਜ਼ ਸਿੰਘ, ਬਾਬਾ ਅਜਾਇਬ ਸਿੰਘ ਕਾਰ ਸੇਵਾ ਮਖਣਵਿੰਡੀ, ਬਾਬਾ ਮਹਿੰਦਰ ਸਿੰਘ ਮਾਹਲ, ਬਾਬਾ ਮੇਜਰ ਸਿੰਘ ਵਾਂ, ਸ. ਮੋਹਣ ਸਿੰਘ ਢਾਹੇਵਾਲਾ, ਬਾਬਾ ਜੈਲ ਸਿੰਘ ਸ਼ਾਸਤਰੀ, ਬਾਬਾ ਮਾਨ ਸਿੰਘ ਦਲ ਮੜੀਆਂ ਵਾਲਾ, ਬਾਬਾ ਬਲਦੇਵ ਸਿੰਘ, ਭਾਈ ਸੁਖਵਿੰਦਰ ਸਿੰਘ ਸਾਬਕਾ ਹੈਡ ਗ੍ਰੰਥੀ, ਬਾਬਾ ਗਗਨਦੀਪ ਸਿੰਘ ਅਹਿਮਦਗੜ੍ਹ, ਬਾਬਾ ਪਰਦੀਪ ਸਿੰਘ ਬਧਨੀਕਲਾਂ, ਬਾਬਾ ਤੀਰਥ ਸਿੰਘ, ਬਾਬਾ ਮਹਿੰਦਰ ਸਿੰਘ ਜਨੇਰ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਅਜੀਤ ਸਿੰਘ ਭਰਤਗੜ੍ਹ, ਬਾਬਾ ਮਖਣ ਸਿੰਘ ਟੂਟੋਮਾਜਰਾ, ਬਾਬਾ ਅਜੀਤ ਸਿੰਘ ਜੌਲਾਂ, ਬਾਬਾ ਜਰਨੈਲ ਸਿੰਘ ਕਾਰ ਸੇਵਾ, ਬਾਬਾ ਗੁਰਬਚਨ ਸਿੰਘ ਪੰਡਵਾਂ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਬਾਬਾ ਭਾਗ ਸਿੰਘ ਬੰਗਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਕਰਮਜੀਤ ਸਿੰਘ ਯਮੁਨਾ ਨਗਰ, ਸ. ਪਰਮਜੀਤ ਸਿੰਘ ਖਾਲਸਾ ਫੈਡਰੇਸ਼ਨ ਆਗੂ, ਬਾਬਾ ਤਰਸੇਮ ਸਿੰਘ ਮਹਿਤਾ, ਸ. ਹਰਪਾਲ ਸਿੰਘ ਚੀਮਾ, ਸ. ਸਰਬਜੀਤ ਸਿੰਘ ਸੋਹਲ, ਬਾਬਾ ਦਿਲਬਾਗ ਸਿੰਘ ਸੇਵਾ ਪੰਥੀ, ਬਾਬਾ ਅਜਮੇਰ ਸਿੰਘ ਕੰਬਲੀ ਵਾਲੇ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਰਤਿੰਦਰ ਸਿੰਘ, ਬਾਬਾ ਹਾਕਮ ਸਿੰਘ, ਦਿਲੀ ਕਮੇਟੀ ਵਲੋਂ ਸ. ਕੁਲਮੋਹਨ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹੋਈਆਂ ਸਨ।