ਲਖਨਊ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਅਹਿਮ ਕਿਰਦਾਰ ਸਦਕਾ ਜੰਮੂ ਕਸ਼ਮੀਰ ‘ਚ ਪਥਰਾਬਾਜ਼ੀ ਦੀਆਂ ਘਟਨਾਵਾਂ ‘ਚ ਭਾਰੀ ਕਮੀ ਆਈ ਹੈ। ਉਨ੍ਹਾਂ ਨੇ ਇਸ ਦੌਰਾਨ ਐਨਆਈਏ ਦੇ ਕੰਮ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਨਕਸਲਵਾਦੀ, ਅਤੇ ਅਤਵਾਦੀ ਹੁਣ ਐਨਆਈਏ ਦੇ ਨਾਂਅ ਤੋਂ ਹੀ ਘਬਰਾਉਂਦੇ ਹਨ। ਉਨ੍ਹਾਂ ਮੁਤਾਬਿਕ ਜੰਮੂ-ਕਸ਼ਮੀਰ ਦੇ ਸੰਦਰਭ ਵਿੱਚ ਐਨਆਈਏ ਦੀ ਭੂਮਿਕਾ ਬਹੁਤ ਅਹਿਮ ਅਤੇ ਸ਼ਲਾਘਾਯੋਗ ਹੈ।