ਅਚੱਲ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਕੇ ’ਤੇ ਮੌਤ

ਬਟਾਲਾ, 20 ਅਗਸਤ (ਅਰਵਿੰਦਰ ਮਠਾਰੂ, ਰਛਪਾਲ ਸਿੰਘ)- ਬਟਾਲਾ ਨੇੜੇ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਂ ਪੁੱਤ ਅਤੇ ਧੀ ਕਿਸੇ ਕੰਮ ਜਾ ਰਹੇ ਸਨ ਕਿ ਅਚੱਲ ਸਾਹਿਬ ਨੇੜੇ ਇੱਕ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ’ਤੇ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦਿਆਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤੀਆਂ ਹਨ ਤੇ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।

Send this to a friend