ਭੀਖੀ, 21 ਅਗਸਤ (ਮਨਦੀਪ ਸਿੰਗਲਾ) -ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਇੱਕ ਕਿਸਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਕੋਈ ਜਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੀਵਾ ਦਿਆਲੂ ਵਾਲਾ ਦਾ ਰਮਨਜੀਤ ਸਿੰਘ (27) ਪੁੱਤਰ ਨਰਦੇਵ ਸਿੰਘ ਜੋ ਕਿ ਪਿਛਲੇ ਸਮੇਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਅਤੇ ਉਸਦਾ ਇੱਕ ਬੇਟਾ ਵੀ ਅਪਾਹਿਜ ਸੀ।ਬੀਤੀ ਰਾਤ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਉਸ ਨੇ ਕੋਈ ਜਹਿਰੀਲੀ ਚੀਜ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਭੀਖੀ ਪੁਲਸ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਾਰਵਾਈ ਕਰਨ ਤੋਂ ਬਾਦ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਦ ਵਾਰਿਸਾਂ ਹਵਾਲੇ ਕਰ ਦਿੱਤੀ ਹੈ।