ਦੇਸ਼ ਨੂੰ ਬੁਰਾਈਆਂ ਤੋਂ ਮੁਕਤੀ ਦਿਵਾਉਣਾ ਮੋਦੀ ਸਰਕਾਰ ਦਾ ਸੰਕਲਪ : ਸਾਂਪਲਾ
ਅੰਮ੍ਰਿਤਸਰ, 22 ਅਗਸਤ (ਦਵਾਰਕਾ ਨਾਥ ਰਾਣਾ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2022 ਤੱਕ ਭਾਰਤ ਨੂੰ ਬੁਰਾਈ ਮੁਕਤ ਕਰਨ ਦੇ ਸੰਕਲਪ ਨੂੰ ਅੱਗੇ ਵੱਧਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਜਲਿਆਂਵਾਲਾ ਬਾਗ ਤੋਂ ਸ਼ਹੀਦਾਂ ਨੂੰ ਨਮਨ ਕਰਕੇ ਦੋ ਰੋਜ਼ਾ ਨਵਾਂ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ। ਸ਼੍ਰੀਮੋਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਨਾਲ ਜੱਲਿਆਂ ਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਪਹਿਨਾਏ। ਇਸ ਮੌਕੇ ਇਕੱਤਰ ਜਨਸਮੂਹ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੰਕਲਪ ਲਿਆ ਹੈ ਕਿ ਦੇਸ਼ ਨੂੰ ਭ੍ਰਿਸ਼ਟਾਚਾਰ, ਗਰੀਬੀ, ਅੱਤਵਾਦ, ਜਾਤੀਵਾਦ, ਜਾਤੀਵਾਦ ਅਤੇ ਸੰਪਰਦਾਇਕਤਾ ਤੋਂ ਮੁਕਤੀ ਦਿਵਾ ਕੇ ਸਵੱਛ ਅਤੇ ਨਵੀਂ ਦਿਸ਼ਾ ਵਾਲਾ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਤੇ ¦ਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੀ ਬਦੌਲਤ ਦੇਸ਼ ਅਨੇਕਾਂ ਹੀ ਅਜਿਹੀਆਂ ਬੁਰਾਈਆਂ ਵਿੱਚ ਘਿਰ ਗਿਆ ਸੀ, ਜਿਸ ਤੋਂ ਮੁਕਤੀ ਦਿਵਾਉਣ ਦਾ ਸੰਕਲਪ ਮੋਦੀ ਸਰਕਾਰ ਨੇ ਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਾ ਵਾਰ ਦੇਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਵੀ ਸਹੀ ਸ਼ਰਧਾਂਜਲੀ ਇਹੀ ਹੈ ਕਿ ਦੇਸ਼ ਨੂੰ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਇਆ ਜਾਵੇ। ਸ਼੍ਰੀ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਕਲਪ ਲਿਆ ਹੈ ਕਿ ਦੇਸ਼ ਨੂੰ ਨਾ ਸਿਰਫ਼ ਨਵੀਂ ਸੇਧ ਦੇ ਕੇ ਵਿਸ਼ਵ ਵਿੱਚ ਇੱਕ ਵਿਲੱਖਣ ਪਹਿਚਾਣ ਵਾਲਾ ਬਣਾਉਣਾ ਹੈ ਬਲਕਿ ਇਸ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਹਰ ਸੁਖ-ਸੁਵਿਧਾ ਮੁਹੱਈਆ ਕਰਵਾਉਣੀ ਹੈ। ਸ਼੍ਰੀ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਮੁਤਾਬਿਕ ਹੀ ਸਰਕਾਰ ਦੇ ਸੰਕਲਪ ਨੂੰ ਪੰਜਾਬ ਦੇ ਲੋਕਾਂ ਤੱਕ ਪੁੱਜਦੇ ਕਰਨ ਲਈ ਇਹ ਯਾਤਰਾ ਕੀਤੀ ਜਾ ਰਹੀ ਹੈ, ਜੋ ਕਿ ਭਲਕੇ ਮਾਧੋਪੁਰ ਵਿਖੇ ਸਿਆਮਾ ਪ੍ਰਸਾਦ ਮੁਖਰਜੀ ਦੇ ਸਮਾਰਕ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਜਲਿਆਂਵਾਲਾ ਬਾਗ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਸੰਕਲਪ ਯਾਤਰਾ ਲਈ ਸ਼੍ਰੀ ਸਾਂਪਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਸਦਕਾ ਦੇਸ਼ ਮੁੜ ਪੈਰਾਂ ਸਿਰ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਵੱਲੋਂ ਫੈਲਾਏ ਭ੍ਰਿਸ਼ਟਾਚਾਰ ਅਤੇ ਜਾਤੀਵਾਦ ਵਰਗੀਆਂ ਕੁਰੀਤੀਆਂ ਨੇ ਦੇਸ਼ ਦੀ ਦਸ਼ਾ ਵਿਗਾੜ ਕੇ ਰੱਖ ਦਿੱਤੀ ਸੀ। ਜਿਸ ਤੋਂ ਹੁਣ ¦ਬੇ ਸਮੇਂ ਬਾਅਦ ਰਾਹਤ ਮਿਲੀ ਹੈ।
ਸਾਂਪਲਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਆਪਣੇ ਕੀਤੇ ਵਾਅਦਿਆਂ ’ਤੇ ਖਰਾ ਉ¤ਤਰ ਕੇ ਨਵੀਂ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਬੁਰਾਈਆਂ ਤੋਂ ਮੁਕਤ ਕਰਵਾਉਣ ਦਾ ਜੋ ਸੰਕਲਪ ਲਿਆ ਹੈ, ਉਸ ਨੂੰ ਪੂਰਾ ਕਰਨ ਲਈ ਭਾਜਪਾ ਦਾ ਹਰ ਵਰਕਰ ਆਪਣਾ ਫਰਜ਼ ਨਿਭਾਅ ਰਿਹਾ ਹੈ। ਇਸ ਮੌਕੇ ’ਤੇ ਕੌਮੀ ਸਕੱਤਰ ਤਰੁਣ ਚੁੱਘ, ਮੇਅਰ ਬਖਸ਼ੀ ਰਾਮ ਅਰੋੜਾ, ਸੰਗਠਨ ਮਹਾਂ ਮੰਤਰੀ ਦਿਨੇਸ਼ ਕੁਮਾਰ, ਸਾਬਕਾ ਮੰਤਰੀ ਅਨਿਲ ਜੋਸ਼ੀ, ਡਾ: ਬਲਦੇਵ ਰਾਜ ਚਾਵਲਾ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਛੀਨਾ, ਮਨਜੀਤ ਸਿੰਘ ਰਾਏ, ਕੇਵਲ ਕੁਮਾਰ, ਜੀਵਨ ਗੁਪਤਾ, ਸੂਬਾ ਸਕੱਤਰ ਵਿਨੀਤ ਜੋਸ਼ੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਰਾਕੇਸ਼ ਗਿੱਲ ਸਾਂਪਲਾ ਦੇ ਨਾਲ ਮੌਜੂਦ ਸਨ।