ਸੁੰਦਰ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਇਆ ਮਾਹੌਲ
ਅੰਮ੍ਰਿਤਸਰ, 22 ਅਗਸਤ-ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅ¤ਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ¤ਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁ¤ਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ। ਨਗਰ ਕੀਰਤਨ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਰੰਪਰਾ ਅਨੁਸਾਰ ਆਪਣੇ ਸੀਸ ਉਪਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾ ਕੇ ਪਾਲਕੀ ਸਾਹਿਬ ਵਿਚ ਸਸ਼ੁਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਇਹ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ। ਇਸ ਸਮੇਂ ਦੂਰੋਂ-ਨੇੜਿਓਂ ਪੁ¤ਜੀਆਂ ਸੰਗਤਾਂ, ਗ¤ਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬ¤ਚਿਆਂ ਦੀਆਂ ਬੈਂਡ ਤੇ ਗ¤ਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀਆਂ ਸੰਗਤਾਂ ਵ¤ਲੋਂ ਥਾਂ-ਥਾਂ ਠੰਡੇ ਮਿ¤ਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ। ਇਸ ਤੋਂ ਪਹਿਲਾਂ ਅੰਮ੍ਰਿਤ ਵੇਲੇ ਤੋਂ ਸ੍ਰੀ ਆਸਾ ਕੀ ਵਾਰ ਦਾ ਕੀਰਤਨ ਭਾਈ ਅਮਨਦੀਪ ਸਿੰਘ ਦੇ ਜ¤ਥੇ ਵ¤ਲੋਂ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁ¤ਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿ¤ਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦ¤ਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁ¤ਢਾ ਜੀ ਅਤੇ ਸਿ¤ਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ।ਇਸ ਮੌਕੇ ਗ¤ਲਬਾਤ ਕਰਦਿਆਂ ਜਨਰਲ ਸਕ¤ਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵ¤ਲੋਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ‘ਤੇ ਵਧਾਈ ਦਿ¤ਤੀ। ਉਨ੍ਹਾਂ ਕਿਹਾ ਕਿ ਮਨੁ¤ਖਤਾ ਦੀ ਭਲਾਈ ਲਈ ਗੁਰੂ ਸਾਹਿਬਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕਰ ਕੇ ਹਨ੍ਹੇਰੇ ਵਿਚ ਭਟਕਦੇ ਮਨੁ¤ਖਾ ਜੀਵਨ ਦਾ ਮਾਰਗ ਦਰਸ਼ਨ ਕੀਤਾ।ਇਸ ਮੌਕੇ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟ¤ਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ, ਸੁੰਦਰ ਦੀਪਮਾਲਾ ਅਤੇ ਫੁ¤ਲਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ। ਸ਼ਾਮ ਨੂੰ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕ¤ਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਭਾਈ ਮਨਜੀਤ ਸਿੰਘ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਸਕ¤ਤਰ ਡਾ. ਰੂਪ ਸਿੰਘ, ਵਧੀਕ ਸਕ¤ਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕ¤ਤਰ ਸ. ਸਕ¤ਤਰ ਸਿੰਘ, ਸ. ਹਰਜਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਖਵਿੰਦਰ ਸਿੰਘ, ਸ. ਸਤਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਮਹਿੰਦਰ ਸਿੰਘ, ਮੈਨੇਜਰ ਸ. ਸੁਲ¤ਖਣ ਸਿੰਘ, ਸ. ਰਘਬੀਰ ਸਿੰਘ ਮੰਡ ਤੇ ਸ. ਗੁਰਿੰਦਰ ਸਿੰਘ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਜਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਪਰਮਜੀਤ ਸਿੰਘ ਤੇ ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸੰਤ ਹਰੀਦੇਵ ਸਿੰਘ ਈਸਾਪੁਰ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਵ¤ਲੋਂ ਬਾਬਾ ਅਵਤਾਰ ਸਿੰਘ, ਸ. ਗੁਰਪ੍ਰਤਾਪ ਸਿੰਘ ਟਿ¤ਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਅਤੇ ਵ¤ਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।