ਸਾਬਕਾ ਸ਼੍ਰੌਮਣੀ ਕਮੇਟੀ ਪ੍ਰਧਾਨ ਨੇ ਗਿ:ਮੱਲ ਸਿੰਘ ਦੇ ਪਰਿਵਾਰ ਨਾਲ ਕੀਤਾ ਅਫਸੋਸ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗੁਰਪੁਰਵਾਸੀ ਗਿ:ਮੱਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਕੌਮ ਦੇ ਉਚ ਕੋਟੀ ਦੇ ਵਿਦਵਾਨ ਤੇ ਭਲੇ ਪੁਰਸ਼ ਸਨ, ਕੌਮ ਉਨ੍ਹਾਂ ਨੂੰ ਕਦੇ ਵੀ ਭੁਲਾ ਨਹੀ ਸਕਦੀ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਕੌਮੀ ਪ੍ਰਚਾਰ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਸੀ। ਪੱਤਰਕਾਰਾਂ ਨਾਲ ਸੰਖੇਪ ਗੱਲ ਕਰਦਿਆਂ ਮੱਕੜ੍ਹ ਨੇ ਕਿਹਾ ਕਿ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਲਾ ਵਿਖੇ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਗਿ:ਗੁਰਬਚਨ ਸਿੰਘ ਨਾਲ ਪੁਲਿਸ ਵਲੋਂ ਧੱਕਾਮੁਕੀ ਦੀ ਕੋਸ਼ਿਸ਼ ਅਤੇ ਉਨ੍ਹਾਂ ਨੂੰ ਸਮਾਗਮ ਵਿਚ ਨਾ ਜਾਣ ਦੇਣ ਦੀ ਕੋਸ਼ਿਸ਼ ਕਰਨੀ ਕਿਸੇ ਵੀ ਤਰਾਂ ਜਾਇਜ਼ ਨਹੀ ਮੰਨੀ ਜਾ ਸਕਦੀ ਇਸ ਮੋਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਗਿਆਨੀ ਅਮਰਜੀਤ ਸਿੰਘ, ਭਾਈ ਅਮਨਦੀਪ ਸਿੰਘ, ਹਰਦੇਵ ਸਿੰਘ, ਸੰਦੀਪ ਸਿੰਘ ਕਲੌਤਾ, ਰਣਬੀਰ ਸਿੰਘ, ਜਗਦੀਸ਼ ਸਿੰਘ ਦੀਸ਼ਾ ਆਦਿ ਹਾਜ਼ਰ ਸਨ।

Send this to a friend