ਸੂਬੇ ਅੰਦਰ ਬੇਸਹਾਰਾ ਗਊਧੰਨ ਦੀ ਸੇਵਾ-ਸੰਭਾਲ ਕਮਿਸ਼ਨ ਦੀ ਜ਼ਿੰਮੇਵਾਰੀ
ਜਲੰਧਰ, 23 ਅਗਸਤ- ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਲਦ ਹੀ ਉਨ੍ਹਾਂ ਅਧਿਕਾਰੀਆਂ/ਅਫਸਰਾਂ ਨੂੰ ਸੰਮਨ ਭੇਜਕੇ ਤਲਬ ਕੀਤਾ ਜਾਵੇਗਾ ਜਿਨ੍ਹਾਂ ਵੱਲੋਂ ਸੂਬੇ ਅੰਦਰ ਬੇਸਹਾਰਾ ਗਊਧੰਨ ਦੀ ਸੰਭਾਲ ਪ੍ਰਤੀ ਵਿਭਾਗੀ ਡਿਊਟੀ ‘ਚ ਅਣਗਹਿਲੀ ਵਰਤੀ ਜਾ ਰਹੀ ਹੈ। ਅੱਜ ਸਥਾਨਕ ਨਗਰ ਨਿਗਮ ਦਫਤਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਬੇਸਹਾਰਾ ਗਊ ਧੰਨ ਦੀ ਸੰਭਾਲ ਲਈ ਹੋ ਰਹੇ ਪ੍ਰਬੰਧਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੁਝ ਅਧਿਕਾਰੀ ਇਸ ਕਾਰਜ ਪ੍ਰਤੀ ਬਹੁਤ ਹੀ ਅਣਗਹਿਲੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਇਕ ਸੰਵਿਧਾਨਕ ਸੰਸਥਾ ਹੈ ਅਤੇ ਇਸ ਪਾਸ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ/ਅਫਸਰਾਂ ਨੂੰ ਸੰਮਨ ਕਰਨ ਦੀਆਂ ਸ਼ਕਤੀਆਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਬੇਸਹਾਰਾ ਗਊ ਧੰਨ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਉਠਾਈ ਜਾ ਰਹੀ ਹੈ ਅਤੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੇਸਹਾਰਾ ਗਊ ਧੰਨ ਦੀ ਸੰਭਾਲ ਲਈ ਯਤਨਾਂ ਦੇ ਨਾਲ-ਨਾਲ ਨੌ ਆਈਟਮਾਂ ‘ਤੇ ਲਗਾਏ ਜਾ ਰਹੇ ਗਊ ਸੈ¤ਸ ਜ਼ਰੀਏ ਪ੍ਰਾਪਤ ਹੋਣ ਵਾਲੇ ਫੰਡਾਂ ਦੀ ਸਹੀ ਤੇ ਢੁਕਵੀਂ ਵਰਤੋ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਪਹਿਲਾਂ ਹੀ ਗਊ ਸੈ¤ਸ ਦੇ ਕਰੀਬ ਦੋ ਕਰੋੜ ਰੁਪਏ ਸੂਬੇ ਦੀਆਂ ਵੱਖ-ਵੱਖ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਨੂੰ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲੰਧਰ ਨੂੰ ਰਿਕਵੀ ਵੈਨ, ਦਵਾਈਆਂ ਅਤੇ ਚਾਰੇ ਲਈ ਪਹਿਲਾਂ 80 ਲੱਖ ਦੇ ਕਰੀਬ ਅਲਾਟ ਕੀਤੇ ਜਾ ਚੁੱਕੇ ਹਨ। ਇਸ ਮੌਕੇ ਚੇਅਰਮੈਨ ਗਊ ਸੇਵਾ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਡੀ.ਐਮ ਸ਼ਾਹਕੋਟ ਨਵਨੀਤ ਕੌਰ ਬੱਲ ਵੱਲੋਂ ਕੰਨ੍ਹੀਆਂ ਕਲਾਂ ਵਿਖੇ ਗਊਸ਼ਾਲਾ ਨੂੰ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਮਿਸਾਲੀ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਸ਼ਾਹਕੋਟ ਨਵਨੀਤ ਕੌਰ ਬੱਲ, ਸੰਯੁਕਤ ਕਮਿਸ਼ਨਰ, ਨਗਰ ਨਿਗਮ ਜਲੰਧਰ ਸ੍ਰੀਮਤੀ ਗੁਰਵਿੰਦਰ ਰੰਧਾਵਾ, ਸਹਾਇਕ ਕਮਿਸ਼ਨਰ ਪੁਲੀਸ ਮਨਦੀਪ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਇਕਬਾਲ
ਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।