June 20, 2026 6:53 pm

ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਮੋਹਾਲੀ, 30 ਅਕਤੂਬਰ (ਜਗਮੋਹਨ ਸਿੰਘ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69 ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਅਤੇ ਪਟਾਕਿਆਂ ਤੋਂ ਨਾ ਚਲਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਫੇਸ 7 ਦੀ ਮਾਰਕਿਟ ਅਤੇ ਰਿਹਾਇਸ਼ੀ ਇਲਾਕੇ ਵਿਚ ਇਕ ਰੈਲੀ ਦਾ ਆਯੋਜਨ ਕੀਤਾ ਗਿਆ।
school_Diwali
ਇਸ ਤੋਂ ਪਹਿਲਾਂ ਸਵੇਰੇ ਸਕੂਲ ਕੈਂਪਸ ਵਿਚ ਵਾਤਾਵਰਣ ਅਤੇ ਸ਼ੋਰ ਪ੍ਰਦੂਸ਼ਣ ਸਬੰਧੀ ਇਕ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦਿਵਾਲੀ ਤੇ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਆਰਥਿਕ ਨੁਕਸਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਕੂਲ ਦੇ ਪ੍ਰਿੰਸੀਪਲ ਏਅਰ ਕਾਂਮਡਰ (ਰਿਟਾ.)ਐਸ ਕੇ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ‘ਚ ਕਿਹਾ ਕਿ ਉਨ੍ਹਾਂ ਅੱਗੇ ਕਿਹਾ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਵੱਧ ਰਹੀ ਮਹਿੰਗਾਈ ਦੇ ਚਲਦਿਆਂ ਮਾਪੇ ਤਾਂ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੁੰਦੇ ਹਨ ਪਰ ਆਪਣੇ ਬੱਚਿਆਂ ਦੀ ਖੁਸ਼ੀ ਲਈ ਉਹ ਕੁਦਰਤ ਦੇ ਅਸੂਲਾਂ ਖ਼ਿਲਾਫ਼ ਇਹ ਗੁਨਾਹ ਕਰ ਲੈਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਦਿਆਰਥੀ ਪਟਾਕੇ ਚਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਸੁਚੇਤ ਹੋ ਕੇ ਆਪਣੇ ਮਾਪਿਆਂ ਨੂੰ ਪਟਾਕੇ ਚਲਾਉਣ ਤੋਂ ਮਨਾ ਕਰ ਦੇਣ ਤਾਂ ਇਸ ਨਾਲ ਨਾ ਸਿਰਫ਼ ਇਕ ਚੰਗੀ ਸ਼ੁਰੂਆਤ ਹੋਵੇਗੀ ਬਲਕਿ ਵਾਤਾਵਰਣ ਦੀ ਵੀ ਸੇਵਾ ਹੋਵੇਗੀ। ਇਸ ਤੋਂ ਬਾਅਦ ਸੀਨੀਅਰ ਕਲਾਸ ਦੇ ਵਿਦਿਆਰਥੀਆਂ ਵਲੋਂ ਸੈਕਟਰ 7 ਦੀ ਮਾਰਕੀਟ ਅਤੇ ਰਿਹਾਇਸ਼ੀ ਇਲਾਕੇ ਵਿਚ ਰੈਲੀ ਕਰਕੇ ਸ਼ਹਿਰੀਆਂ ਨੂੰ ਪ੍ਰਦੂਸ਼ਣ ਤੋਂ ਹੋਣ ਵਾਲੇ ਖ਼ਤਰੇ ਨਾਲ ਜਾਣੂ ਕਰਾਉਂਦੇ ਹੋਏ ਇਸ ਦਿਵਾਲੀ ਤੇ ਪਟਾਕੇ ਨਾ ਚਲਾ ਕੇ ਬੂਟੇ ਲਗਾ ਕੇ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਸਕੂਲ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਅਤੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦੇ ਬੈਨਰ ਹੱਥਾਂ ‘ਚ ਫੜ ਕੇ ਲੋਕਾਂ ਨੂੰ ਇਕ ਨਵੇਂ ਬਦਲਾਊ ਲਈ ਪ੍ਰੇਰਿਆਂ ।

Send this to a friend