ਸ੍ਰੀ ਅਨੰਦਪੁਰ ਸਾਹਿਬ/ਰੋਪੜ, 25 ਅਗਸਤ (ਦਵਿੰਦਰਪਾਲ ਸਿੰਘ, ਗੁਰਸ਼ਰਨ ਸਿੰਘ ਗੁਲਸ਼ਨ)- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਨੇ 26 ਅਗਸਤ ਨੂੰ ਵੀ ਜ਼ਿਲ੍ਹੇ ਦੇ ਸਮੂਹ ਵਿਦਿਅੱਕ ਅਦਾਰੇ (ਸਰਕਾਰੀ ਤੇ ਪ੍ਰਾਈਵੇਟ) ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡੇਰਾ ਸੱਚਾ ਸੋਦਾ ਮੁਖੀ ਸੰਤ ਮੁਖੀ ਸੰਤ ਰਾਮ ਰਹੀਮ ਦੇ ਖਿਲਾਫ ਸੀ.ਬੀ.ਆਈ. ਅਦਾਲਤ ਵਿਚ ਮੁਕੱਦਮੇ ਦੇ ਫੈਸਲੇ ਨੂੰ ਮੁਖ ਰਖਦੇ ਹੋਏ ਜਾਰੀ ਕੀਤੇ ਗਏ ਹਨ। ਇੰਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।