May 19, 2026 1:42 pm

ਸਿਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਨੇ ਗੰਗੂਵਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਦਵਿੰਦਰਪਾਲ ਸਿੰਘ, ਅੰਕੁਸ਼)- ਸਿਖ ਮਿਸ਼ਨਰੀ ਗੁਰਮਤਿ ਮਾਰਗ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਪਿੰਡ ਗੰਗੂਵਾਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਕਥਾ-ਵਾਚਕ ਭਾਈ ਦਵਿੰਦਰ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਉਹਨਾਂ ਕਿਹਾ ਕਿ ਸਾਡੇ ਕਾਲਜ ਦਾ ਸਿਧਾਂਤ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੌੜਨਾ ਹੈ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਰਜਿੰਦਰ ਸਿੰਘ ਸਜਮੋਰ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪਿੰਡ ਦੀਆਂ ਸੰਗਤਾਂ ਵਲੋਂ ਕਥਾ-ਵਾਚਕ ਭਾਈ ਦਵਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ, ਭਾਈ ਕਰਤਾਰ ਸਿੰਘ, ਰਘਬੀਰ ਸਿੰਘ, ਗੁਰਭਾਗ ਸਿੰਘ, ਹਰਪ੍ਰੀਤ ਸਿੰਘ, ਕਰਮਜੀਤ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਗਗਨਦੀਪ ਕੌਰ, ਜਸਬੀਰ ਕੌਰ, ਮਨਜੀਤ ਕੌਰ, ਛਿੰਦੋ ਦੇਵੀ, ਕੁਲਦੀਪ ਕੌਰ, ਸੀਤਾ ਦੇਵੀ, ਹਰਲੀਨ ਕੌਰ, ਬਲਜੀਤ ਕੌਰ, ਕਸ਼ਮੀਰ ਕੌਰ, ਤਜਿੰਦਰ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

Send this to a friend