ਕੁਨੈਕਟੀਵਿਟੀ ਪ੍ਰੋਜੈਕਟਾਂ ਵਿੱਚ ਦੇਰੀ ਕਰਨ ਦੀ ਗੁੰਜਾਇਸ਼ ਨਹੀਂ : ਮੋਦ
ਉਦੈਪੁਰ (ਰਾਜਸਥਾਨ), 29 ਅਗਸਤ- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਜ ਰਾਜਸਥਾਨ ਦੇ ਉਦੈਪੁਰ ਵਿਖੇ ਕਈ ਵਡੇ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪਥਰ ਰਖੇਆ। ਇਸ ਮੌਕੇ ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮੇਵਾੜ ਦੀ ‘‘ਵੀਰ ਭੂਮੀ‘‘ ਵੇਖ ਕੇ ਬਹੁਤ ਖੁਸ਼ ਹੋਏ ਹਨ। ਪ੍ਰਧਾਨ ਮੰਤਰੀ ਨੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿਚ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਇਸ ਚੁਨੌਤੀ ਉਤੇ ਪਾਰ ਪਾ ਲੈਣਗੇ ਅਤੇ ਹੋਰ ਵਧੇਰੇ ਉਤਸ਼ਾਹ ਨਾਲ ਅਗੇ ਵਧਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ 15,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਅਜ ਇਥੇ ਉਦਘਾਟਨ ਕੀਤਾ ਗਿਆ ਹੈ ਜਾਂ ਉਨ੍ਹਾਂ ਦਾ ਨੀਂਹ ਪਥਰ ਇਕੋ ਸਮਾਰੋਹ ਵਿਚ ਹੀ ਰਖਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟ ਦੇਸ਼ ਦੀ ਤਰਕੀ ਲਈ ਬਹੁਤ ਹੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਾਰਤ ਕੋਲ ਹੁਣ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ, ਖਾਸ ਤੌਰ ’ਤੇ ਕੁਨੈਕਟੀਵਿਟੀ ਪ੍ਰੋਜੈਕਟਾਂ ਵਿੱਚ ਦੇਰੀ ਕਰਨ ਦੀ ਗੁੰਜਾਇਸ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਸੜਕਾਂ ਵਰਗੇ ਪ੍ਰੋਜੈਕਟ ਲੋਕਾਂ ਦੇ ਜੀਵਨ ਵਿਚ ਨਵੀਂ ਤਾਕਤ ਭਰਦੇ ਹਨ। ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੇ ਸੁਨਹਿਰੀ ਚੌਮੁਖੀ (ਗੋਲਡਨ ਕੁਆਡਰੀਲੇਟਰਲ) ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਮੰਡੀਆਂ ਨਾਲ ਜੋੜਨ ਸਦਕਾ ਉਨ੍ਹਾਂ ਨੂੰ ਲਾਭ ਪੁਜਾ ਸੀ।ਉਨ੍ਹਾਂ ਕਿਹਾ ਕਿ ਰਾਜਸਥਾਨ ਬੁਨਿਆਦੀ ਢਾਂਚਾ ਕੁਨੈਕਟੀਵਿਟੀ ਰਾਹੀਂ ਸੈਰ ਸਪਾਟੇ ਤੋਂ ਕਾਫੀ ਲਾਭ ਹਾਸਲ ਕਰ ਸਕਦਾ ਹੈ। ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਜ਼ਿਕਰ ਕੀਤਾ ਜਿਸ ਅਧੀਨ ਦਿਹਾਤੀ ਪਰਿਵਾਰਾਂ ਨੂੰ ਐਲਪੀਜੀ ਕੁਨੈਕਸ਼ਨ ਦਿਤੇ ਜਾ ਰਹੇ ਹਨ।ਇਸ ਨਾਲ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ ਐਸ ਟੀ ਨੇ ਅੰਤਰਰਾਜੀ ਸਰਹਦਾਂ ਉਤੇ ਸਮੇਂ ਦੀ ਬਰਬਾਦੀ ਨੂੰ ਰੋਕ ਕੇ ਦੇਸ਼ ਦੀ ਅਰਥਵਿਵਸਥਾ ਨੂੰ ਕਾਫੀ ਲਾਭ ਪਹੁੰਚਾਇਆ ਹੈ।ਬਾਅਦ ਵਿਚ ਪ੍ਰਧਾਨ ਮੰਤਰੀ ਪ੍ਰਤਾਪ ਗੌਰਵ ਕੇਂਦਰ ਦਾ ਦੌਰਾ ਕਰਨ ਵੀ ਗਏ। ਇਸ ਕੇਂਦਰ ਨੇ ਮੇਵਾੜ ਦੇ ਪੁਰਾਣੇ ਰਾਜੇ ਮਹਾਰਾਣਾ ਪ੍ਰਤਾਪ ਦੇ ਜੀਵਨ, ਪ੍ਰਾਪਤੀਆਂ ਅਤੇ ਦਲੇਰੀ ਦਾ ਜਸ਼ਨ ਮਨਾਇਆ।