ਜਲੰਧਰ, 30 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਦੀ ਘਰ ਘਰ ਨੌਕਰੀ ਮੁਹਿੰਮ ਦੇ ਤਹਿਤ ਆਯੋਜਿਤ ਮੇਗਾ ਜਾਬ ਫੈਸਟ ਵਿੱਚ ਬੁੱਧਵਾਰ ਨੂੰ 850 ਨੌਜਵਾਨ ਨੋਕਰੀ ਹਾਸਲ ਕਰ ਲਈ ਪੁੱਜੇ। ਇਹ ਫੈਸਟ ਜ਼ਿਲ੍ਹਾ ਪ੍ਰਸ਼ਾਸਨ ਦੀ ਦੀ ਅਗੁਵਾਈ ਹੇਠ ਸੀਟੀ ਗਰੁੱਪ ਵਿਖੇ ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਕਿਰਤ ਵਿਭਾਗ ਜੰਲਧਰ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ। ਪਲੇਸਮੈਂਟ ਲਈ 34 ਕੰਪਨੀਆਂ ਸੀਟੀ ਗਰੁੱਪ ਵਿਖੇ ਪਹੁੰਚੀਆਂ ਸਨ। ਜਾਬ ਫੈਸਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਵਿਧਾਇਕ ਸ. ਪਰਗਟ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੇ. ਸ਼ਰਮਾ, ਸੀਟੀ ਗਰੁੱਪ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਮਨਬੀਰ ਸਿੰਘ ਅਤੇ ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਨੇ ਕੀਤੀ । ਇਸ ਤੋਂ ਬਾਅਦ ਕੰਪਨੀਆਂ ਨੇ ਆਪਣੀ ਚੌਣ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨਾਲ ਗਰੁੱਪ ਡਿਸਕਸ਼ਨ ਕਰਕੇ ਪਰਸਨਲ ਇੰਟਰਵਿਊ ਲਈ ਗਈ। ਜਿਸ ਵਿੱਚ 390 ਵਿਦਿਅਰਾਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਭਰ ’ਚ ਜਾਬ ਫੇਅਰ ਆਯੋਜਿਤ ਕੀਤੇ ਜਾ ਰਹੈ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦਾ ਵਾਇਦਾ ਕੀਤਾ ਸੀ। ਜਿਸ ਨੂੰ ਸਰਕਾਰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਾਬ ਫੈਸਟ ਤੋਂ ਬਾਅਦ ਨੌਜਵਾਨਾਂ ਲਈ ਸਕਿਲ ਡਿਵੈਲਪਮੈਂਟ ਦੇ ਕੋਰਸ ਸ਼ੁਰੂ ਕੀਤੇ ਜਾਣਗੇ, ਤਾਕਿ ਨੌਜਵਾਨਾ ਨੂੰ ਟ੍ਰੇਨ ਕਰਕੇ ਨੌਕਰੀ ਦੇ ਕਾਬਲ ਬਣਾਇਆ ਜਾ ਸਕੇ। ਵਿਧਾਇਕ ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸੀਟੀ ਗਰੁੱਪ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕੰਮ ਸ਼ਲਾਘਾਯੋਗ ਹੈ। ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਜਾਬ ਫੇਅਰ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸੀਟੀ ਗਰੁੱਪ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਇਸ ਲਈ ਬਿਹਾਰ, ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਵਿੱਚ ਜਾਬ ਫੇਅਰ ਦਾ ਆਯੋਜਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੂਭਕਾਮਨਾਵਾਂ ਦਿੱਤੀਆ। ਇਸ ਮੌਕੇ ’ਤੇ ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਜਨਰੇਸ਼ਨ ਆਫ਼ ਟ੍ਰੇਨਿੰਗ ਜੰਲਧਰ ਦੀ ਡਿਪਟੀ ਡਾਇਰੈਕਟਰ ਸ਼੍ਰੀਮਤੀ ਸੰਜੀਦਾ ਬੇਰੀ ਅਤੇ ਸੀਟੀ ਗਰੁੱਪ ਦੇ ਸੈਂਟਰ ਫਾਰ ਕਰੀਅਰ ਪਲੈਨਿੰਗ ਐਂਡ ਕਾਂਉਸਲਿੰਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਅਭਿਸ਼ੇਕ ਸੌਨੀ ਹਾਜ਼ਰ ਸਨ। ਖ਼ਬਰ ਲਿਖਣ ਤੱਕ ਵਿਦਿਆਰਥੀਆਂ ਦੀ ਇੰਟਰਵਿਊ ਚੱਲ ਰਹੀ ਸੀ।