Skip to content
Independent perspectives. Global stories.
BREAKING

ਭਾਈ ਜੈਤਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ

Share this story

ਭਲਕੇ ਗੁ:ਤਪ ਅਸਥਾਨ ਸਾਹਿਬ ਵਿਖੇ ਮਨਾਇਆ ਜਾਵੇਗਾ ਜਨਮ ਦਿਹਾੜਾ
ਸ੍ਰੀ ਅਨੰਦਪੁਰ ਸਾਹਿਬ, 3 ਸਤੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖਾਲਸਾ ਫੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ ਸ਼ਹੀਦ ) ਦੇ ਪਾਵਨ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਤੱਪ ਅਸਥਾਨ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਤਹਾਸਕ ਗੁ:ਤਪ ਅਸਥਾਨ ਸਾਹਿਬ ਦੇ ਪ੍ਰਬੰਧਕ ਤੇ ਉਨ੍ਹਾਂ ਦੀ ਅੰਸ਼ ਵੰਸ਼ ਚੋਂ ਬਾਬਾ ਤੀਰਥ ਸਿੰਘ ਨੇ ਦੱਸਿਆ ਕਿ ਮਹਾਨ ਸ਼ਹੀਦਾਂ ਦੇ ਅਸਥਾਨ ਵਿਖੇ 5 ਸਤੰਬਰ ਨੂੰ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ 4 ਸਤੰਬਰ ਨੂੰ ਮਾਝਾ, ਦੁਆਬਾ, ਚੰਡੀਗੜ੍ਹ ਤੋ ਨਗਰ ਕੀਰਤਨ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। 5 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿ:ਗੁਰਬਚਨ ਸਿੰਘ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ:ਹਰਪ੍ਰੀਤ ਸਿੰਘ, ਕਾਰ ਸੇਵਾ ਮੁਖੀ ਬਾਬਾ ਲਾਭ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਪ੍ਰਿੰ:ਸੁਰਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਭਾਗ ਸਿੰਘ ਪ੍ਰਧਾਨ ਨਿਰਮਲ ਮੰਡਲ ਦੁਆਬਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਮੈਨੇਜਰ ਰਣਜੀਤ ਸਿੰਘ, ਬਾਬਾ ਜਰਨੈਲ ਸਿੰਘ ਵਿਸ਼ੇਸ਼ ਤੋਰ ਤੇ ਹਾਜਰੀ ਭਰਣਗੇ। ਬਾਬਾ ਤੀਰਥ ਸਿੰਘ ਨੇ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵਧ ਤੋ ਵਧ ਸ਼ਮੂਲੀਅਤ ਕਰਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੋਕੇ ਭਾਈ ਅਮਨਦੀਪ ਸਿੰਘ, ਦਿਲਪ੍ਰੀਤ ਸਿੰਘ ਆਦਿ ਹਾਜਰ ਸਨ।

WRITTEN BY