Skip to content
Independent perspectives. Global stories.
BREAKING

ਬੇਟੀ ਬਚਾਓ ਬੇਟੀ ਪੜ੍ਹਾਓ÷ ਸਕੀਮ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਜਾਲਸਾਜ਼ਾਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ

Share this story

ਜ਼ਿਲ੍ਹੇ ਦੀਆਂ ਪ੍ਰਮੁੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ ਜਾਗਰੂਕਤਾ ਬੋਰਡ

ਜਲੰਧਰ, 6 ਸਤੰਬਰ- ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਦੇ ਨਾਂ ‘ਤੇ ਲੋਕਾਂ ਨੂੰ ਵਿੱਤੀ ਲਾਭਾਂ ਦਾ ਝਾਂਸਾ ਦੇ ਕੇ ਠੱਗਣ ਵਾਲੇ ਜਾਲਸਾਜਾਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹੇ ਦੀਆਂ ਪ੍ਰਮੁੱਖ ਥਾਵਾਂ ‘ਤੇ ਬੋਰਡ/ਫਲੈਕਸ ਲਗਾ ਕੇ ਲੋਕਾਂ ਨੂੰ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਦੇ ਪ੍ਰਸ਼ਾਸਕੀ ਕੰਪਲੈਕਸ, ਡਾਕਘਰਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਪ੍ਰਮੁੱਖ ਥਾਵਾਂ ‘ਤੇ ਬੋਰਡ/ਫਲੈਕਸ ਲਗਾ ਕੇ ਲੋਕਾਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਨ੍ਹਾਂ ਬੋਰਡਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਕਰਨਾ ਹੈ ਜੋ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਦੇ ਨਾਂ ‘ਤੇ ਜਾਅਲੀ ਫਾਰਮ ਭਰਕੇ ਦੋ ਲੱਖ ਰੁਪਏ ਦੀ ਮਾਇਕ ਸਹਾਇਤਾ ਦੇਣ ਦਾ ਵਾਅਦਾ ਕਰਦੇ ਹਨ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਨ੍ਹਾਂ ਜਾਲਸਾਜਾਂ ਦੇ ਝਾਂਸੇ ਵਿੱਚ ਨਾ ਆਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸੰਸਥਾਵਾਂ ਅਤੇ ਫ਼ਰਜ਼ੀ ਏਜੰਟਾਂ ਵਲੋਂ ਲੋਕਾਂ ਨੂੰ ਇਹ ਕਹਿਕੇ ਫ਼ਾਰਮ ਵੇਚੇ ਅਤੇ ਭਰਵਾਏ ਜਾ ਰਹੇ ਹਨ ਕਿ ਇਸ ਸਕੀਮ ਤਹਿਤ ਲੜਕੀਆਂ ਨੂੰ 2 ਲੱਖ ਰੁਪਏ ਮਿਲਣਗੇ, ਪਰ ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸੇ ਵੀ ਲਾਭਪਾਤਰੀ ਨੂੰ ਵਿੱਤੀ ਲਾਭ ਦੇਣ ਦਾ ਕੋਈ ਉਪਬੰਧ ਨਹੀਂ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਕ ਸੁਰੱਖਿਆ ਵਿਭਾਗ ਵਲੋਂ ਇਹ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਇਸ ਸਕੀਮ ਅਧੀਨ 2 ਲੱਖ ਰੁਪਏ ਮਿਲਣ ਦੀ ਕੋਈ ਵਿਵਸਥਾ ਨਹੀਂ ਹੈ ਅਤੇ ਨਾ ਹੀ ਸਿੱਧੇ ਤੌਰ ‘ਤੇ ਕੋਈ ਰਾਸ਼ੀ ਬੈਂਕ ਵਿਚ ਭੇਜੀ ਜਾਂਦੀ ਹੈ। ਜਿਸ ਲਈ ਲੋਕਾਂ ਨੂੰ ਇਨ੍ਹਾਂ ਫਰਜ਼ੀ ਏਜੰਟਾਂ ਤੋਂ ਸੁਚੇਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਲਸਾਜ਼ਾਂ ਖਿਲਾਫ਼ ਜਿਲ੍ਹਾ ਪ੍ਰਸ਼ਾਸਨ ਵਲੋਂ ਸ਼ਖਤ ਕਾਰਵਾਈ ਕੀਤੀ ਜਾਵੇਗੀ ਜੋ ਇਸ ਸਕੀਮ ਤਹਿਤ ਫ਼ਾਰਮ ਵੇਚ ਕੇ ਲੋਕਾਂ ਨੂੰ ਠੱਗ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਅਜਿਹਾ ਕੋਈ ਵੀ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਵੇ ਤਾਂ ਉਹ ਫੌਰੀ ਤੌਰ ‘ਤੇ ਜਿਲ੍ਹਾ ਪ੍ਰਸ਼ਾਸਨ ਨੂੰ ਇਸ ਤੋਂ ਜਾਣੂ ਕਰਵਾਉਣ ਤਾਂ ਜੋ ਅਜਿਹੇ ਫਰਜੀ ਏਜੰਟਾਂ ਖਿਲਾਫ਼ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਇਹ ਜਾਲਸਾਜ ਏਜੰਟ ਕਿਸੇ ਵੀ ਹਾਲਤ ਵਿਚ ਬਖਸ਼ੇ ਨਹੀਂ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਹੈਡਕੁਆਰਟਰ ਦੇ ਨਾਲ-ਨਾਲ ਅਜਿਹੇ ਜਾਗਰੂਕਤਾ ਬੋਰਡ ਸਬ ਡਿਵੀਜ਼ਨ ਪੱਧਰ ‘ਤੇ ਵੀ ਲਗਾਏ ਜਾਣਗੇ।

WRITTEN BY