Skip to content
Independent perspectives. Global stories.
BREAKING

ਪੰਜਾਬ ਸਰਕਾਰ ਦਾ ਰੀਅਲ ਐਸਟੇਟ ਸੈਕਟਰ ਨੂੰ ਤੋਹਫਾ

Share this story

ਬਟਾਲਾ, 7 ਸਤੰਬਰ (ਰਛਪਾਲ ਸਿੰਘ, ਸੁਖਬੀਰ ਸਿੰਘ ਅੱਤੇਪੁਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਰੀਅਲ ਇਸਟੇਟ ਸੈਕਟਰ ਨੂੰ ਬੜ੍ਹਾਵਾ ਦੇਣ ਲਈ ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਸਰਕਲ ਦਰਾਂ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸ਼ਹਿਰੀ ਇਲਾਕਿਆਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ’ਤੇ ਸਟੈਂਪ ਡਿਊਟੀ ਘਟਾਉਣ ਦਾ ਫੈਸਲਾ ਵੀ ਇਸੇ ਮਕਸਦ ਨਾਲ ਕੀਤਾ ਸੀ। ਰਾਜ ਸਰਕਾਰ ਨੇ ਇਹ ਫੈਸਲਾ ਲੈ ਕੇ ਮੰਦੀ ਦੀ ਮਾਰ ਝੱਲ ਰਹੇ ਰੀਅਲ ਅਸਟੇਟ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਹਿਰੀ ਇਲਾਕਿਆਂ ਵਿੱਚ ਸਰਕਲ/ਕੁਲੈਕਟਰ ਦਰਾਂ ਪੰਜ ਫੀਸਦੀ ਘਟਾਈਆਂ ਗਈਆਂ ਹਨ ਜਦਕਿ ਦਿਹਾਤੀ ਖੇਤਰਾਂ ਵਿੱਚ ਇਨ੍ਹਾਂ ਨੂੰ 10 ਫੀਸਦੀ ਹੇਠਾਂ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਅਨੁਸਾਰ ਦਰਾਂ ਵਿੱਚ ਇਹ ਕਮੀ ਸਿਰਫ ਮੁਢਲੀਆਂ ਜ਼ਮੀਨੀ ਦਰਾਂ ’ਤੇ ਲਾਗੂ ਹੋਵੇਗੀ ਅਤੇ ਇਹ ਦਰਾਂ ਸੁਪਰ ਸਟ੍ਰਕਚਰ ਉਪਰ ਲਾਗੂ ਨਹੀਂ ਹੋਣਗੀਆਂ। ਸੂਬਾ ਸਰਕਾਰ ਨੇ ਪਹਿਲਾਂ ਹੀ ਸ਼ਹਿਰੀ ਇਲਾਕਿਆਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਵਾਸਤੇ ਸਟੈਂਪ ਡਿਊਟੀ 31 ਮਾਰਚ 2018 ਤੱਕ 9 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ ਅਤੇ ਉਸ ਨੇ ਇਸ ਸਮੇਂ ਲਈ ਸਮਾਜਿਕ ਸੁਰੱਖਿਆ ਫੰਡ ਵਜੋਂ ਲਈ ਜਾਂਦੀ ਤਿੰਨ ਫਿਸਦੀ ਦੀ ਵਾਧੂ ਸਟੈਂਪ ਡਿਉਟੀ ਨੂੰ ਖਤਮ ਕਰ ਦਿੱਤਾ ਹੈ। ਸ. ਬਾਜਵਾ ਨੇ ਕਿਹਾ ਕਿ ਲੋਕਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ। ਪੰਜਾਬ ਸਰਕਾਰ ਦੇ ਇੰਨ੍ਹਾਂ ਫੈਸਲਿਆਂ ਕਾਰਨ ਲੋਕਾਂ ਨੂੰ ਜਮੀਨ ਜਾਇਦਾਦਾਂ ਦੀ ਖਰੀਦ ਤੇ ਅਦਾ ਕੀਤੀ ਜਾਣ ਵਾਲੀ ਸਰਕਾਰੀ ਫੀਸ ਘੱਟ ਅਦਾ ਕਰਨੀ ਪਵੇਗੀ। ਇਹ ਫੈਸਲਾ ਰਾਜ ਵਿਚ ਜਮੀਨ ਜਾਇਦਾਦਾਂ ਦੀ ਖਰੀਦ ਵੇਚ ਦੇ ਕਾਰੋਬਾਰ ਨੂੰ ਉਤਸਾਹਿਤ ਕਰਨ ਲਈ ਕੀਤਾ ਗਿਆ ਹੈ।

WRITTEN BY