Skip to content
Independent perspectives. Global stories.
BREAKING

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

Share this story

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 8 ਸਤੰਬਰ (ਸੁਰਿੰਦਰ ਚੱਠਾ)- ਪੰਜਾਬ ਸੁਬਾਡੀਨੇਟ ਸਰਵਿਸ ਫੈਡਰੇਸ਼ਨ ਪੰਜਾਬ ਦੇ ਸੱਦੇ ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬੱਸ ਅੱਡੇ ਤੇ ਜਿਲ੍ਹਾ ਇਕਾਈ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਫੈਡਰੇਸਨ ਦੇ ਜਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਰੋਡਵੇਜ ਆਗੂ ਇਕਬਾਲ ਸਿੰਘ, ਮੁਕੰਦ ਸਿੰਘ, ਜਗਸੀਰ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਦੇ ਨਾਲ ਨਾਲ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਵੀ ਮੰਨਣ ਦਾ ਵਾਅਦਾ ਕੀਤਾ ਸੀ ਅਤੇ ਸਾਰੇ ਠੇਕੇ ਤੇ ਕੰਮ ਕਰਦੇ ਕਰਮਚਾਰੀ ਪੱਕੇ ਕੀਤੇ ਜਾਣਗੇ, ਪੇ ਕਮਿਸ਼ਨ ਦੀ ਰਿਪੋਰਟ ਜਲਦੀ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ ਅਤੇ ਡੀ.ਏ ਦੀਆਂ ਕਿਸ਼ਤਾਂ ਦੇ ਬਕਾਏ ਵੀ ਤੁਰੰਤ ਅਦਾ ਕੀਤਾ ਜਾਣਗੇ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਾਫੀ ਸਮਾਂ ਮੁਲਾਜਮਾਂ ਨੇ ਸਰਕਾਰ ਨੂੰ ਦੇਖਿਆ ਪਰ ਹੈਰਾਨੀ ਉਸ ਸਮੇਂ ਹੋਏ ਜਦੋਂ ਸਰਕਾਰ ਨੇ ਠੇਕੇ ਵਾਲੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਬਜਾਏ ਜੋ ਪੱਕਾ ਕਰਨ ਦਾ ਨੋਟੀਫਿਕੇਸ਼ਨ ਪਿਛਲੀ ਸਰਕਾਰ ਨੇ ਕੀਤਾ ਸੀ ਕਿ ਤਿੰਨ ਸਾਲ ਦੀ ਸਰਵਿਸ ਕਰਨ ਉਪਰੰਤ ਠੇਕੇ ਵਾਲੇ ਮੁਲਾਜਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਕਾਂਗਰਸ ਸਰਕਾਰ ਉਸ ਵਿੱਚ ਸੋਧ ਕਰਕੇ ਦਸ ਸਾਲ ਦਾ ਸਮਾਂ ਠੇਕੇ ਤੇ ਕੰਮ ਕਰਨ ਜਾ ਰਹੀ ਹੈ। ਪੇ ਕਮਿਸ਼ਨ ਬਾਰੇ ਅਜੇ ਕੋਈ ਬਿਆਨ ਹੀ ਨਹੀਂ ਆਇਆ ਹੈ। ਪੰਜਾਬ ਸਰਕਾਰ ਨੂੰ ਮੋਟੀਆਂ ਤਨਖਾਹਾਂ ਲੈਣ ਵਾਲੇ ਅਤੇ ਹੋਰ ਸਰਕਾਰੀ ਸਹੁੂਲਤਾਂ ਲੈਣ ਵਾਲੇ ਕਲਾਸ ਵੰਨ ਅਤੇ ਕਲਾਸ ਟੂ ਅਫਸਰਾਂ ਨੂੰ ਜਨਵਰੀ 2017 ਦੀ ਚਾਰ ਪ੍ਰਤੀਸ਼ਤ ਕਿਸ਼ਤ ਦੇ ਦਿੱਤੀ ਅਤੇ ਬਕਾਏ ਵੀ ਦਿੱਤੇ ਪਰ ਦਰਜਾ ਤਿੰਨ ਅਤੇ ਦਰਜਾ ਚਾਰ ਦੇ ਕਰਮਚਾਰੀਆਂ ਨੂੰ ਇਹ ਕਿਸਤ ਵੀ ਨਹੀਂ ਦਿੱਤੀ ਗਈ। ਹੁਣ ਜੁਲਾਈ ਮਹੀਨੇ ਤੱਕ ਦੀਆਂ ਦੋ ਕਿਸਤਾਂ ਡਿਊ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਸਰਕਾਰ ਦੋ ਰੁਪਏ ਚਾਲੀ ਪੈਸੇ ਖਰਚੇ ਨਾਲ ਬਿਜਲੀ ਪੈਦਾ ਕਰਨ ਵਾਲੇ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ 7 ਰੁਪਏ ਪੰਜਾਹ ਪੈਸੇ ਦੇ ਹਿਸਾਬ ਵਾਲਾ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਬਿਜਲੀ ਲੈ ਕੇ ਦਿੱਤੀ ਜਾ ਰਹੀ ਹੈ। ਇਸ ਨਾਲ ਸਰਕਾਰ ਦਾ ਇਰਾਦਾ ਪੰਜਾਹ ਸਾਲ ਦੀ ਸਰਵਿਸ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਕਾਰਗੁਜਾਰੀ ਦੇਖ ਕੇ ਜਬਰੀ ਰਿਟਾਇਰ ਕਰਨ ਦਾ ਵੀ ਹੈ। ਅਸੀਂ ਇਸ ਦੀ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਮੁਲਾਜਮ ਪੂਰੇ ਵੀ ਨਹੀਂ ਹਨ ਅਤੇ ਉਨ੍ਹਾਂ ਤੋਂ ਹੋਰ ਕੰਮ ਵੀ ਲਏ ਜਾਂਦੇ ਹਨ। ਸਰਕਾਰ ਨੇ ਚੋਣਾਂ ਸਮੇਂ ਇਹ ਵਾਅਦਾ ਵੀ ਕੀਤਾ ਸੀ ਕਿ ਪੰਜਾਬ ਦੀ ਟ੍ਰਾਂਸਪੋਰਟ ਵਿੱਚ ਸੁਧਾਰ ਲਿਆਉਣ ਲਈ ਅਜਾਰੇਦਾਰੀ ਖਤਮ ਕੀਤੀ ਜਾਵੇਗੀ। ਪਰ ਹੁਣ ਇਸ ਬਾਰੇ ਵੀ ਟਾਲਮਟੋਲ ਕੀਤੀ ਜਾ ਰਹੀ ਹੈ। ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਸੁਖਵੰਤ ਸਿੰਘ, ਸੁਰਜੀਤ ਸਿੰਘ, ਰੇਵਤ ਸਿੰਘ, ਪੱਪੀ, ਲਾਲ ਚੰਦ, ਕੇਵਲ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।

WRITTEN BY