ਮੋਰਿੰਡਾ, 8 ਸਤੰਬਰ (ਹਰਜਿੰਦਰ ਸਿੰਘ ਛਿੱਬਰ)- ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਐਮ.ਐਸ.ਯੂ. ਵੱਲੋਂ ਪ੍ਰਧਾਨ ਸੋਹਣ ਸਿੰਘ ਦੀ ਅਗਵਾਈ ਵਿੱਚ ਪਾਵਰਕਾਮ ਮੈਨੇਜਮੈਂਟ ਵਿੱਰੁਧ ਰੋਸ ਵੱਜੋਂ ਕਾਲੇ ਬਿੱਲੇ ਲਗਾ ਕੇ ਸਾਂਝੀ ਗੇਟ ਰੈਲੀ ਕੀਤੀ ਗਈ। ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵੱਜੋਂ ਕੀਤੀ ਇਸ ਗੇਟ ਰੈਲੀ ਵਿੱਚ ਸੂਬਾ ਪ੍ਰਧਾਨ ਜਸਵੀਰ ਸਿੰਘ ਰਠੋਰ, ਐਮ.ਐਸ.ਯੂ ਆਗੂ ਸੁਖਵਿੰਦਰ ਸਿੰਘ ਦੁੱਮਣਾ, ਸਰਕਲ ਆਗੂ ਬਲਵਿੰਦਰ ਸਿੰਘ ਅਤੇ ਡਵੀਜਨ ਆਗੂ ਪਰਮਜੀਤ ਸਿੰਘ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਕੇ ਪਾਵਰਕਾਮ ਮੈਨੇਜਮੈਂਟ ਵਿੱਰੁਧ ਰੋਸ ਦਾ ਪ੍ਰਗਟਾਵਾ ਕੀਤਾ। ਇਸ ਰੈਲੀ ਵਿੱਚ ਵੱਖ-ਵੱਖ ਬੁਲਾਰਿਆ ਨੇ ਕੀਤੇ ਮੁਲਾਜਮਾਂ ਨਾਲ ਹੋਏ ਸਮਝੋਤੇ ਲਾਗੂ ਨਾ ਕਰਨ ਕਰਕੇ ਪਾਵਰਕਾਮ ਮੈਨਜਮੈਂਟ ਦੀ ਜੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਮੁਲਾਜਮਾਂ ਦੇ ਪੇਅ ਬੋਰਡ ਵਿੱਚ ਪੰਜਾਬ ਸਰਕਾਰ ਦੀ ਤਰਜ ’ਤੇ ਸੋਧ ਕੀਤੀ ਜਾਵੇ। ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆ ਜਾਣ ਅਤੇ ਮੋਬਾਇਲ ਫੋਨ ਭੱਤਾ ਜਾਰੀ ਕੀਤਾ ਜਾਵੇ। ਬੁਲਾਰਿਆਂ ਨੇ ਪਾਰਟ ਟਾਇਮ ਮੁਲਾਜਮਾਂ ਨੂੰ ਪੱਕਾ ਕੀਤੇ ਜਾਣ ਅਤੇ ਪਹਿਲ ਦੇ ਅਧਾਰ ’ਤੇ ਨੋਕਰੀਆਂ ਦਿੱਤੇ ਜਾਣ ਦੀ ਮੰਗ ਵੀ ਕੀਤੀ। ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਨੂੰ ਸਖ਼ਤ ਸ਼ਬਦਾਂ ’ਚ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਅਤੇ ਕੀਤੇ ਸਮਝੋਤਿਆਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ 14 ਸਤੰਬਰ ਨੂੰ ਮੁਲਾਜਮ ਜਥੇਬੰਦੀਆਂ ਵੱਲੋਂ ਹੈਡ ਆਫਿਸ ਪਟਿਆਲਾ ਵਿੱਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਜਿਸਦੀ ਜੁੰਮੇਵਾਰ ਪਾਵਰਕੋਮ ਮੈਨਜਮੈਂਟ ਹੋਵੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਧਲਵੰਤ ਸਿੰਘ, ਤਰਲੋਚਨ ਸਿੰਘ,ਯੋਗਰਾਜ, ਗੁਰਨਾਮ ਸਿੰਘ, ਜਸਵੀਰ ਸਿੰਘ ਅਤੇ ਸੁਰਿੰਦਰ ਕੁਮਾਰ ਸਮੇਤ ਵੱਡੀ ਗਿਣਤੀ ’ਚ ਬਿਜਲੀ ਕਰਮਚਾਰੀ ਹਾਜ਼ਰ ਸਨ।
ਟੀ.ਐਸ.ਯੂ. ਅਤੇ ਐਮ.ਐਸ.ਯੂ. ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ



