Skip to content
Independent perspectives. Global stories.
BREAKING

ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫੀ ਤੋਂ ਭੱਜੀ : ਹਰਿੰਦਰਪਾਲ ਸਿੰਘ

Share this story

ਭਵਾਨੀਗੜ੍ਹ, 9 ਸਤੰਬਰ (ਕ੍ਰਿਸ਼ਨ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕਰਜੇ ਮੁਆਫ ਕਰਨ ਦੇ ਕੀਤੇ ਵਾਅਦੇ ਤੋਂ ਭਜ ਜਾਣ ਕਾਰਣ ਪੰਜਾਬ ਅੰਦਰ ਕਿਸਾਨਾਂ ਅੰਦਰ ਖੁਦਕਸੀਆਂ ਦਾ ਰੁਝਾਨ ਤੇਜ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਵਲੋਂ ਕਿਸਾਨ ਖੁਦਕਸੀਆਂ ਦੀ ਪੜਤਾਲ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਨੁਮਾਇੰਦੇ ਸ੍ਰੀ ਚੰਦੂਮਾਜਰਾ ਨੇ ਇਥੋਂ ਨੇੜਲੇ ਪਿੰਡ ਫੱਗੂਵਾਲਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਪੰਜਾਬ ਦੇ ਹਿਤਾਂ ਨਾਲ ਧ੍ਰੋਹ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਤਾ ਹਾਸਲ ਕਰਨ ਤੋਂ ਬਾਅਦ ਕੈਪਟਨ ਸਰਕਾਰ ਹੁਣ ਆਪਣੇ ਵਾਅਦਿਆਂ ਤੋਂ ਪਿਛੇ ਹਟ ਗਈ ਹੈ। ਉਨ੍ਹਾਂ ਕਿਹਾ ਕਿ ਕਰਜੇ ਮੁਆਫ ਹੋਣ ਦੀ ਆਸ ਨਾਲ ਕਿਸਾਨਾਂ ਨੇ ਬੈਂਕਾਂ ਅਤੇ ਸੁਸਾਇਟੀਆਂ ਦੇ ਕਰਜਿਆਂ ਦੀਆਂ ਕਿਸਤਾਂ ਨਹੀ ਭਰੀਆਂ। ਡਿਫਾਲਟਰ ਹੋਣ ਕਾਰਣ ਸਾਰੇ ਕਿਸਾਨ ਬੇਚੈਨ ਹੋ ਰਹੇ ਹਨ ਅਤੇ ਇਸੇ ਕਾਰਣ ਖੁਦਕਸੀਆਂ ਵਿਚ ਇਕਦਮ ਵਾਧਾ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੇ ਚਲ ਰਹੇ ਸਾਰੇ ਕੰਮ ਰੋਕ ਦਿਤੇ ਅਤੇ ਮੁਲਾਜਮਾਂ ਦੀਆਂ ਤਨਖਾਹਾਂ ਨਹੀ ਦਿੱਤਿਆ ਜਾ ਰਹੀਆਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਵਿਕਾਸ ਕਾਰਜਾਂ ਅਤੇ ਮੁਲਾਜਮਾਂ ਦੀਆਂ ਤਨਖਾਹਾਂ ਦੇਣ ਸਮੇ ਖਜਾਨਾ ਖਾਲੀ ਹੋਣ ਦਾ ਬਹਾਨਾ ਲਗਾਇਆ ਜਾ ਰਿਹਾ ਹੈ, ਪਰ ਮੁਖ ਮੰਤਰੀ ਨੇ ਆਪਣੇ ਦਰਜਨ ਓ ਐਸ ਡੀ ਲਗਾਕੇ ਕਰੋੜਾਂ ਰੁਪਏ ਲੁਟਾਉਣ ਸਮੇ ਖਜਨਾਂ ਖਾਲੀ ਹੋਣ ਦੀ ਕੋਈ ਚਿੰਤਾ ਨਹੀ ਕੀਤੀ। ਉਨ੍ਹਾਂ ਕਿਹਾ ਕਿ ਐਸਵਾਈਐਲ ਸਬੰਧੀ ਕੋਈ ਵੀ ਫੈਸਲਾ ਆਵੇ, ਪਰ ਅਕਾਲੀ ਦਲ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਨਹੀ ਜਾਣ ਦੇਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟਕੇ ਵਿਰੋਧ ਕਰੇਗਾ। ਇਸ ਮੌਕੇ ਟਰਕ ਯੂਨੀਅਨ ਦੇ ਸਾਬਕਾ ਪ੍ਰਧਾਨ ਭਰਭੂਰ ਸਿੰਘ, ਉਜਾਗਰ ਸਿੰਘ, ਹਰਵਿੰਦਰ ਸਿੰਘ ਕਾਕੜਾ, ਇੰਦਰਜੀਤ ਸਿੰਘ ਤੂਰ, ਹਰਜੀਤ ਸਿੰਘ ਬੀਟਾ, ਮਾਸਟਰ ਜੋਗਿੰਦਰ ਸਿੰਘ, ਸੁਖਦੇਵ ਸਿੰਘ ਸੁਖਰਾਜ ਸਿੰਘ ਅਤੇ ਇੰਦਰ ਸਿੰਘ ਵੀ ਹਾਜ਼ਰ ਸਨ।

WRITTEN BY