June 22, 2026 6:10 pm

ਮੁੰਬਈ ਵਿੱਚ ਨਾਬਾਲਿਗ ਨਾਲ ਸਮੂਹਿਕ ਜਬਰ ਜਨਾਹ

ਮੁੰਬਈ, 4 ਨਵੰਬਰ (ਵਿਸ਼ਵ ਵਾਰਤਾ)-ਦੇਸ਼ ਦੀ ਆਰਥਿਕ ਰਾਜਧਾਨੀ ਵਿਚ ਇਕ ਨਾਬਾਲਿਗ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਨੇ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਵਾਲੀ ਤੋਂ ਇਕ ਰਾਤ ਪਹਿਲਾਂ ਗੋਰੇਗਾਉਂ ਇਲਾਕੇ ਵਿਚ 16 ਸਾਲ ਲੜਕੀ ਨਾਲ 6 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ।  ਪੀੜਤ ਲੜਕੀ ਨੇ ਪੁਲਿਸ ਨੂੰ ਲਿਖਾਈ ਰਿਪੋਰਟ ਵਿਚ ਕਿਹਾ ਹੈ ਕਿ ਉਹ ਦੋਸ਼ੀਆਂ ਨੂੰ ਜਾਣਦੀ ਹੈ। ਲੜਕੀ ਨੇ ਕਿਹਾ ਕਿ ਦੋਸ਼ੀਆਂ ਨੇ ਸ਼ੁੱਕਰਵਾਰ ਰਾਤ ਮੈਨੂੰ ਦੀਵਾਲੀ ਮੌਕੇ ਪੂਜਾ ਕਰਨ ਲਈ ਬੁਲਾਇਆ ਸੀ, ਪਰ ਉਨ੍ਹਾਂ ਨੇ ਮੈਨੂੰ ਸੁੰਨਸਾਨ ਜਗ੍ਹਾ ਵਿਚ ਲੈ ਜਾ ਕੇ ਮੇਰੇ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਦੌਰਾਨ ਪੁਲਿਸ ਨੇ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।  ਜ਼ਿਕਰਯੋਗ ਹੈ ਕਿ ਮੁੰਬਈ ਵਿਚ ਕੁਝ ਸਮਾਂ ਪਹਿਲਾਂ ਸ਼ਕਤੀ ਮਿੱਲ ਵਿਚ ਫੋਟੋ ਪੱਤਰਕਾਰ ਨਾਲ ਸਮੂਹਿਕ ਬਲਾਤਕਾਰ ਮਾਮਲਾ ਵਾਪਰਿਆ ਸੀ। ਇਸ ਪੂਰੇ ਮਾਮਲੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।