ਰਾਮਪੁਰਾ ਫੂਲ, 14 ਸਤੰਬਰ (ਮਨਪ੍ਰੀਤ ਸਿੰਘ ਗਿੱਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਮਈ 2017 ਦੇ ਐਮ.ਐਸ.ਈ. (ਆਈ.ਟੀ.) ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿਚ ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ । ਡਿਗਰੀ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜਿੰਦਰ ਕੁਮਾਰ ਜੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਨਤੀਜੇ ਵਿਚ ਰਮਨਦੀਪ ਕੌਰ ਪੁਤਰੀ ਜਗਸੀਰ ਸਿੰਘ (ਜਿਉਂਦ) 79.33 ਫੀਸਦੀ, ਮਨਦੀਪ ਕੌਰ ਪੁਤਰੀ ਜਗਸੀਰ ਸਿੰਘ (ਬੁਗਰ) 76.05 ਫੀਸਦੀ, ਸੁਖਦੀਪ ਕੌਰ ਪੁਤਰੀ ਅਜੀਤ ਸਿੰਘ (ਮਹਿਰਾਜ) 71 ਫੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ । ਬਾਕੀ ਸਾਰੀਆਂ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਬਾਬਾ ਮੋਨੀ ਜੀ ਗਰੁਪ ਆਫ਼ ਕਾਲਜ਼ਿਜ ਸੰਸਥਾ ਦੇ ਡਾਇਰੈਕਟਰ ਸ. ਕੇਸਰ ਸਿੰਘ, ਐਮ.ਡੀ ਸ. ਲਖਵੀਰ ਸਿੰਘ ਸਿਧੂ ਅਤੇ ਕਾਲਜ ਐਡਮਿਨਸਟਰੈਟਿਵ ਸ. ਕੁਲਵੀਰ ਸਿੰਘ ਸਿਧੂ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿਤੀ । ਵਿਦਿਆਰਥਣਾਂ ਨੂੰ ਮਿਹਨਤ ਕਰਕੇ ਮਾਪਿਆ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਣਾ ਦਿਤੀ । ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀ ਰਾਜਿੰਦਰ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਰ ਉਚਾਈਆਂ ਨੂੰ ਸਰ ਕਰਨ ਦੀ ਪ੍ਰੇਰਣਾ ਦਿਤੀ ਅਤੇ ਇਹ ਪੁਜ਼ੀਸ਼ਨਾਂ ਹਾਸਲ ਕਰਨਾ ਵਿਦਿਆਰਥੀਆਂ ਦੀ ਅਣਥਕ ਮਿਹਨਤ ਦਾ ਨਤੀਜਾ ਹੈ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਲਗਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਦਿਨੇਸ਼ ਕੁਮਾਰ, ਜਲੰਧਰ ਸਿੰਘ, ਅਮਨਿੰਦਰ ਕੌਰ, ਰਮਨਦੀਪ ਕੌਰ, ਗਗਨਪ੍ਰੀਤ ਕੌਰ, ਸੁਖਦੀਪ ਕੌਰ, ਸਰੋਜ ਬਾਲਾ, ਮਨਦੀਪ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਸ਼ਿਵਾਨੀ ਜੈਨ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ
ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਐਮ.ਐਸ.ਈ. ਦਾ ਨਤੀਜਾ ਰਿਹਾ ਸ਼ਾਨਦਾਰ



