ਨਵੀਂ ਦਿੱਲੀ, 11 ਨਵੰਬਰ (ਪੀ.ਟੀ.)-ਸੰਸਦ ਦਾ ਸਰਦ ਰੁੱਤ ਇਜਲਾਸ 5 ਦਸੰਬਰ ਨੂੰ ਸ਼ੁਰੂ ਹੋਵੇਗਾ ਤੇ 20 ਦਸੰਬਰ ਤੱਕ ਚੱਲੇਗਾ। ਰੱਖਿਆ ਮੰਤਰੀ ਏ. ਕੇ. ਐਂਟਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਅੱਜ ਇਥੇ ਹੋਈ ਬੈਠਕ ‘ਚ ਇਸ ਬਾਰੇ ‘ਚ ਫੈਸਲਾ ਕੀਤਾ ਗਿਆ। ਆਮ ਤੌਰ ‘ਤੇ ਸੰਸਦ ਦਾ ਸਰਦ ਰੁੱਤ ਇਜਲਾਸ ਲਗਭਗ ਇਕ ਮਹੀਨੇ ਤੱਕ ਚਲਦਾ ਹੈ ਪਰ ਇਸ ਵਾਰ ਪੰਜ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਦਿੱਲੀ ਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਇਜਲਾਸ ਦੇ ਸਮੇਂ ‘ਚ ਕਟੌਤੀ ਕੀਤੀ ਗਈ ਹੈ। ਇਨ੍ਹਾਂ ਸਾਰਿਆਂ ਰਾਜਾਂ ‘ਚ ਵੋਟਾਂ ਦਾ ਕੰਮ 4 ਦਸੰਬਰ ਨੂੰ ਖ਼ਤਮ ਹੋ ਜਾਵੇਗਾ ਤੇ ਗਿਣਤੀ 8 ਦਸੰਬਰ ਨੂੰ ਹੋਵੇਗੀ।