ਬੇਅਦਬੀ ਦੇ ਮਾਮਲਿਆਂ ਅਤੇ ਨਸ਼ਿਆਂ ਦੀ ਅਲਾਮਤ ਬਾਰੇ ਪਿਛਲੀ ਅਕਾਲੀ-ਭਾਜਪਾ ਸਰਕਾਰ ’ਤੇ ਵਰੇ
ਗੁਰਦਾਸਪੁਰ, 24 ਸਤੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਉਮੀਦਵਾਰ ਸੁਨੀਲ ਜਾਖੜ ਨੇ ਅਜ ਐਲਾਨ ਕੀਤਾ ਕਿ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ ਅਤੇ ਪਿਛਲੀ ਬਾਦਲ ਸਰਕਾਰ ਨੂੰ ਉਸ ਦੇ ਹਰੇਕ ਗੁਨਾਹ ਦੀ ਸਜ਼ਾ ਜ਼ਰੂਰ ਮਿਲੇਗੀ।ਅਜ ਇਥੇ ਅਗਾਮੀ ਲੋਕ ਸਭਾ ਜ਼ਿਮਨੀ ਜੋਣ ਲਈ ਚੋਣ ਦਫਤਰ ਦੇ ਉਦਘਾਟਨ ਤੋਂ ਬਾਅਦ ਪਾਰਟੀ ਵਰਕਰਾਂ ਨੂੰ ਸੰਬੋਧਨ ਦੌਰਾਨ ਸ੍ਰੀ ਜਾਖੜ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ੇ ਦੀ ਗੰਭੀਰ ਸਮਸਿਆ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਤੇ ਸਥਿਰਤਾ ਨੂੰ ਲੀਹੋਂ ਲਾਹੁਣ ਦੇ ਯਤਨਾਂ ਦਾ ਹਿਸਾ ਸਨ।ਪਿਛਲੀ ਬਾਦਲ ਸਰਕਾਰ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਹਰੇਕ ਮਸਲੇ ‘ਤੇ ਸੁਖਬੀਰ ਬਾਦਲ ਅਗੇ ਆਤਮ-ਸਮਰਪਣ ਕਰ ਦੇਣ ਦਾ ਦੋਸ਼ ਲਾਉਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਕਿਸਾਨਾਂ ਨੂੰ ਉਨਾਂ ਦੇ ਉਤਪਾਦਨ ਦਾ ਭਾਅ ਵੀ ਨਹੀਂ ਮਿਲਿਆ। ਕਾਂਗਰਸ ਦੇ ਪ੍ਰਧਾਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਰੜੇ ਹਥੀਂ ਲੈਂਦਿਆਂ ਆਖਿਆ ਕਿ ਪਹਿਲਾਂ ਤਾਂ ਬਾਦਲ ਇਹ ਕਹਿੰਦੇ ਸਨ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕਰ ਸਕਦੇ ਪਰ ਹੁਣ ਜਦੋਂ ਮੁਖ ਮੰਤਰੀ ਨੇ ਕਿਸਾਨਾਂ ਦਾ ਦੋ-ਦੋ ਲਖ ਰੁਪਏ ਦਾ ਕਰਜ਼ਾ ਮੁਆਫ ਕਰ ਦਿਤਾ ਹੈ ਤਾਂ ਸਾਬਕਾ ਮੁਖ ਮੰਤਰੀ ਹੁਣ ਇਸ ਦੀ ਵੀ ਆਲੋਚਨਾ ਕਰ ਰਹੇ ਹਨ।ਸ੍ਰੀ ਜਾਖੜ ਨੇ ਕੇਂਦਰ ਨੂੰ 32000 ਕਰੋੜ ਰੁਪਏ ਦੇਣ ਦਾ ਬੋਝ ਪੰਜਾਬ ਦੇ ਸਿਰ ‘ਤੇ ਪਾਉਣ ਲਈ ਸੁਖਬੀਰ ਸਿੰਘ ਬਾਦਲ ‘ਤੇ ਵਰਦਿਆਂ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਵਡਾ ਧੋਖਾ ਦਸਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਇਸ ਮਸਲੇ ਨੂੰ ਲੋਕ ਸਭਾ ਵਿਚ ਉਠਾਉਣਗੇ ਅਤੇ ਸੂਬੇ ਦਾ ਇਕ-ਇਕ ਪੈਸਾ ਵਾਪਸ ਲੈ ਕੇ ਆਉਣਗੇ।



