Skip to content
Independent perspectives. Global stories.
BREAKING

ਨਵਜੋਤ ਸਿੰਘ ਸਿੱਧੂ ਵੱਲੋਂ ਲੋਕ ਢਾਡੀ ਗਾਇਕ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ

Share this story

ਚੰਡੀਗੜ੍ਹ, 25 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਪ੍ਰਸਿੱਧ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਘਰ ਜਾ ਕੇ ਆਪਣੇ ਕੋਲੋਂ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ। ਅੱਜ ਇਥੇ ਮਨੀਮਾਜਰਾ ਸਥਿਤ ਈਦੂ ਸ਼ਰੀਫ ਦੇ ਘਰ ਇਹ ਵਿੱਤੀ ਸਹਾਇਤਾ ਭੇਟ ਕਰਨ ਮੌਕੇ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਸਕੱਤਰ ਜਨਰਲ ਸ. ਲਖਵਿੰਦਰ ਸਿੰਘ ਜੌਹਲ ਤੇ ਡਾ.ਨਿਰਮਲ ਜੌੜਾ ਵੀ ਉਨ੍ਹਾਂ ਦੇ ਨਾਲ ਸਨ। ਸ. ਸਿੱਧੂ ਨੂੰ ਬੀਤੇ ਦਿਨੀਂ ਫਰੀਦਕੋਟ ਵਿਖੇ ਬਾਬਾ ਫਰੀਦ ਮੇਲੇ ਦੌਰਾਨ ਇਮਾਨਦਾਰੀ ਐਵਾਰਡ ਨਾਲ ਸਨਮਾਨ ਵਿੱਚ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ ਵੀ ਮਿਲੀ ਜਿੱਥੇ ਉਨ੍ਹਾਂ ਐਲਾਨ ਕੀਤਾ ਸੀ ਕਿ ਇਸ ਇਨਾਮ ਰਾਸ਼ੀ ਵਿੱਚ ਆਪਣੇ ਕੋਲੋਂ ਇਕ ਲੱਖ ਰੁਪਏ ਹੋਰ ਪਾ ਕੇ ਕੁੱਲ 2 ਲੱਖ ਰੁਪਏ ਗੁਰਬਤ ਤੇ ਬਿਮਾਰੀ ਨਾਲ ਜੂਝ ਰਹੇ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੀ ਮੱਦਦ ਕੀਤੀ ਜਾਵੇਗੀ। ਸ. ਸਿੱਧੂ ਨੇ ਆਪਣੇ ਐਲਾਨ ਤੋਂ ਦੋ ਦਿਨ ਬਾਅਦ ਹੀ ਅੱਜ ਕਲਾ ਪ੍ਰੀਸ਼ਦ ਦੇ ਅਹੁਦੇਦਾਰਾਂ ਨਾਲ ਈਦੂ ਸ਼ਰੀਫ ਦੇ ਘਰ ਜਾ ਕੇ ਜਿੱਥੇ 2 ਲੱਖ ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਭੇਂਟ ਕੀਤੀ ਉਥੇ ਪਰਿਵਾਰ ਨੂੰ ਹੋਰ ਵੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਈਦੂ ਸ਼ਰੀਫ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਈਦੂ ਸ਼ਰੀਫ ਦਾ ਪਰਿਵਾਰ ਜੋ ਆਰਥਿਕ ਤੰਗਹਾਲੀ ਵਿੱਚ ਛੋਟੇ ਜਿਹੇ ਘਰ ਵਿੱਚ ਗੁਜ਼ਾਰਾ ਕਰ ਰਿਹਾ ਹੈ, ਨੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਜਗ੍ਹਾਂ ਜਾ ਘਰ ਮਿਲੇ ਜਾਵੇ ਤਾਂ ਬਿਹਤਰ ਹੋਵੇਗਾ। ਸ. ਸਿੱਧੂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਗੱਲ ਕਰਨਗੇ ਅਤੇ ਸਰਕਾਰ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਮੌਕੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦੀ ਆਰਥਿਕ ਮੰਦਹਾਲੀ ਨੂੰ ਦੇਖਦਿਆਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵੱਲੋਂ ਸਾਬਕਾ ਕ੍ਰਿਕਟਰਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ ਤਾਂ ਜੋ ਕੋਈ ਵੀ ਖਿਡਾਰੀ ਬੁਢਾਪੇ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਜਿਹੇ ਅਜ਼ੀਮ ਫ਼ਨਕਾਰਾਂ, ਸਾਹਿਤਕਾਰਾਂ ਤੇ ਹੋਰਨਾ ਕਲਾਕਾਰਾਂ ਜਿਨ੍ਹਾਂ ਨੇ ਪੂਰੀ ਜ਼ਿੰਦਗੀ ਕਮਰਸ਼ੀਅਲ ਹੋਣ ਦੀ ਬਜਾਏ ਲੋਕਾਂ ਨੂੰ ਸਮਰਪਿਤ ਸਾਰਥਿਕ ਭਰਪੂਰ ਕਲਾ ਨੂੰ ਲੇਖੇ ਲਾਈ ਹੈ, ਦੀ ਬੁਢਾਪੇ ਵਿੱਚ ਸਹਾਇਤਾ ਲਈ ਅਜਿਹਾ ਕੌਰਪਸ ਫੰਡ ਬਣਾਉਣ ਦੀ ਲੋੜ ਹੈ।

WRITTEN BY