Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਨੂੰ ਠੀਕ ਕਰਵਾਉਣ ਸੰਬੰਧੀ ਐਸ ਡੀ ਐਮ ਨੂੰ ਮੰਗ ਪੱਤਰ

Share this story

ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦੀ ਹਾਲਤ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ। ਜਿਸਦਾ ਸੜਕਾਂ ਜਾਮ ਕਰਨ ਤੋਂ ਬਾਅਦ ਵੀ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਇਸੇ ਸੰਬੰਧ ਵਿਚ ਅੱਜ ਅਮਨ ਤੇ ਵਿਕਾਸ ਕਮੇਟੀ ਸਮੇਤ ਸ਼ਹਿਰ ਦੀਆਂ ਹੋਰ ਸਮਾਜਸੇਵੀ ਜੱਥੇਬੰਦੀਆਂ ਵਲੋਂ ਐਸ ਡੀ ਐਮ ਸ਼੍ਰੀ ਅਨੰਦਪੁਰ ਸਾਹਿਬ ਰਾਕੇਸ਼ ਗਰਗ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਸ਼ਹਿਰ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਨਾਂ ਬਣੀ ਹੋਣ ਕਾਰਨ ਜਿੱਥੇ ਸ਼੍ਰੀ ਅਨੰਦਪੁਰ ਸਾਹਿਬ, ਨੈਣਾਂ ਦੇਵੀ ਆਦਿ ਧਾਰਮਿਕ ਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਨਿੱਤ ਉਡਦੀ ਧੂੜ ਨਾਲ ਅਗੰਮਪੁਰ, ਚੱਕ, ਗਰਾਂ, ਘਨਾਰੂ, ਮਥਰਾ ਆਦਿ ਪਿੰਡਾਂ ਦੇ ਵਾਸੀਆਂ ਦਾ ਬੂਰਾ ਹਾਲ ਹੋ ਚੁੱਕਾ ਹੈ ਅਤੇ ਪਿੰਡ ਵਾਸੀ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਸੜਕ ਨੂੰ ਪਹਿਲ ਦੇ ਆਧਾਰ ਤੇ ਬਣਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਸਮੇਤ ਪਿੰਡਾਂ ਦੇ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜ਼ਾਤ ਮਿਲ ਸਕੇ। ਦੂਜੇ ਪਾਸੇ ਉਹਨਾਂ ਮੰਗ ਪੱਤਰ ਵਿਚ ਇਹ ਵੀ ਮੰਗ ਕੀਤੀ ਕਿ ਸ਼੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਨੂੰ ਠੀਕ ਕਰਵਾਉਣ ਦੀ ਮੰਗ ਕਰ ਰਹੇ ਜਿਨ੍ਹਾਂ ਪਿੰਡ ਵਾਸੀਆਂ ਵਿਰੁੱਧ ਨਜ਼ਾਇਜ਼ ਪਰਚੇ ਦਰਜ ਕੀਤੇ ਗਏ ਹਨ ਉਹ ਤੁਰੰਤ ਵਾਪਿਸ ਲਏ ਜਾਣ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਮੰਗ ਪੱਤਰ ਦੇਣ ਉਪਰੰਤ ਐਸ ਡੀ ਐਮ ਰਾਕੇਸ਼ ਗਰਗ ਵਲੋਂ ਅਸ਼ਵਾਸ਼ਨ ਦੁਆਇਆ ਗਿਆ ਹੈ ਕਿ ਇਸ ਸੜਕ ਨੂੰ ਲੱਗਭਗ ਅਕਤੂਬਰ ਮਹੀਨੇ ਵਿਚ ਬਣਾ ਦਿੱਤਾ ਜਾਵੇਗਾ। ਇਸ ਮੌਕੇ ਕਨਵੀਨਰ ਮਾ:ਜੰਗ ਸਿੰਘ, ਯੂਥ ਆਗੂ ਹਰਤੇਹਵੀਰ ਸਿੰਘ ਤੇਗੀ, ਮਨਿੰਦਰਪਾਲ ਸਿੰਘ ਮਨੀ, ਜੈਮਲ ਸਿੰਘ ਭੜੀ, ਪ੍ਰਿਤਪਾਲ ਸਿੰਘ ਗੰਡਾ, ਜਗਜੀਤ ਸਿੰਘ ਜੱਗੀ, ਹਰਭਜਨ ਸਿੰਘ, ਗੁਰਨਾਮ ਸਿੰਘ, ਪਾਲ ਸਿੰਘ, ਰਾਜੇਸ਼ ਕੁਮਾਰ, ਸੁਰਜੀਤ ਸਿੰਘ, ਪ੍ਰੀਤਮ ਸਿੰਘ, ਅਜੇ ਰਾਣਾ, ਬਰਜਿੰਦਰ ਸਿੰਘ, ਰਣਵੀਰ ਸਿੰਘ ਕਲੋਤਾ, ਕਮਲਾ ਦੇਵੀ, ਗੁਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰਵਾਸੀ ਹਾਜਰ ਸਨ।

WRITTEN BY