Skip to content
Independent perspectives. Global stories.
BREAKING

ਧੂਰੀ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਦਾਸਪੁਰ ਜਾਣਗੇ

Share this story

ਧੂਰੀ, 27 ਸਤੰਬਰ (ਸੰਨੀ)- ਆਮ ਆਦਮੀ ਪਾਰਟੀ ਹਲਕਾ ਧੂਰੀ ਦੀ ਮੀਟਿੰਗ ਡਾ.ਅਨਵਰ ਭਸੌੜ ਦੀ ਅਗਵਾਈ ਹੇਠ ਸਥਾਨਕ ਰਾਮ ਬਾਗ ਵਿਖੇ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਲੋਕ ਸਭਾ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਂਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸਮੇਂ ਤੇਂ ਅਕਾਲੀ ਅਤੇ ਕਾਂਗਰਸ ਨੂੰ ਸੱਤਾ ਸੌਂਪ ਕੇ ਵੇਖ ਲਈ ਹੈ, ਪਰ ਇੰਨ੍ਹਾਂ ਦੀ ਅਸਲੀਅਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਜਿਮਨੀ ਚੋਣ ਨੂੰ ਲੈ ਕੇ ਗੁਰਦਾਸਪੁਰ ਦੇ ਲੋਕਾਂ ’ਚ ਭਾਰੀ ਉਤਸ਼ਾਹ ਹੈ ਅਤੇ ਯਕੀਨਨ ਹੀ ਇਹ ਚੋਣ ਆਮ ਆਦਮੀ ਪਾਰਟੀ ਜਿੱਤੇਗੀ ਅਤੇ ਗੁਰਦਾਸਪੁਰ ਦੇ ਲੋਕ ਅਕਾਲੀ ਅਤੇ ਕਾਂਗਰਸੀਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਧੂਰੀ ’ਚੋਂ ਵੱਖ-ਵੱਖ ਜੱਥੇ ਪਾਰਟੀ ਵੱਲੋਂ ਲਗਾਈ ਡਿਊਟੀ ਮੁਤਾਿਬਕ ਹਲਕਿਆਂ ’ਚ ਜਾਣਗੇ ਅਤੇ ਲੋਕਾ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਉਣਗੇ ਅਤੇ ਪਾਰਟੀ ਦੇ ਹੱਕ ’ਚ ਭੂਗਤਣ ਲਈ ਪ੍ਰੇਰਣਗੇ। ਇਸ ਮੌਕੇ ਜਗਜੀਤ ਸਿੰਘ ਸੇਖੋਂ, ਅਨਿਲ ਮਿੱਤਲ, ਹਰਪ੍ਰੀਤ ਸਿੰਘ ਮੀਮਸਾ, ਨਰੇਸ਼ ਸਿੰਗਲਾ, ਕੁਲਦੀਪ ਸਿੰਘ ਸੱਗੂ, ਹਰਭਜਨ ਸਿੰਘ, ਬਲਦੇਵ ਸਿੰਘ ਢਢੋਗਲ, ਰਮਨ ਬੇਨੜਾ, ਹਰਪ੍ਰੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।

WRITTEN BY