Skip to content
Independent perspectives. Global stories.
BREAKING

ਪੰਜਾਬ ਦੇ 10 ਲੱਖ ਕਿਸਾਨਾਂ ਸਿਰ 10 ਹਜ਼ਾਰ ਕਰੋੜ ਤੋਂ ਵੱਧ ਕਰਜ ਦੀ ਕਮੇਟੀ ਨੇ ਕੀਤੀ ਨਿਸ਼ਾਨਦੇਹੀ : ਮਨਪ੍ਰੀਤ ਬਾਦਲ

Share this story

ਕਾਹਨੂੰਵਾਨ, 28 ਸਤੰਬਰ (ਡਾ. ਜਸਪਾਲ ਸਿੰਘ ਭਿੱਟੇਵੱਡ)- ਪੰਜਾਬ ਵਿੱਚ ਕਿਰਤੀ ਅਤੇ ਕਿਾਸਨ ਵਰਗ ਦਾ ਆਰਥਿਕ ਪੱਖ ਕਿਸੇ ਕੋਲੋਂ ਲੁਕਿਆ ਹੋਇਆ ਨਹੀਂ ਹੈ। ਇਸ ਲਈ ਜਿੱਥੇ ਕੇਂਦਰ ਸਰਕਾਰ ਦਾ ਕਿਸਾਨ ਮਾਰੂ ਨੀਤੀਆਂ ਅਤੇ ਖੇਤੀ ਪ੍ਰਤੀ ਵਿਤਕਰਾ ਜਿਮੇਵਾਰ ਹੈ ਉਸ ਦੇ ਨਾਲ ਨਾਲ ਖੇਤੀ ਸੈਕਟਰ ਲਈ ਠੋਸ ਆਰਥਿਕ ਨੀਤੀ ਦਾ ਨਾ ਹੋਣਾ ਵੀ ਹੈ। ਪੰਜਾਬ ਵਿੱਚ 10 ਲੱਖ ਤੋਂ ਵੱਧ ਕਿਸਾਨ ਕਰਜ ਦੀ ਮਾਰ ਹੇਠ ਹਨ। ਇਹ ਬਿਆਨ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿੰਡ ਸਠਿਆਲੀ ਵਿੱਚ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੇ ਕੀਤੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਰਜਾਈ ਕਿਸਾਨਾਂ ਦੀ ਗਿਣਤੀ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪੰਜਾਬ ਸਕਾਰ ਤੋਂ ਆ ਚੁੱਕੀ ਹੈ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ 10 ਲੱਖ ਕਿਸਾਨਾਂ ਸਿਰ 10 ਹਜਾਰ ਕਰੋੜ ਤੋਂ ਵੱਧ ਦਾ ਕਰਜਾ ਹੈ। ਉਹਨਾਂ ਕਿਹਾ ਕਿ ਪੰਜਾਬ ਸਾਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ 1500 ਕਰੋੜ ਦੀ ਪਹਿਲੀ ਕਿਸਤ ਜਾਰੀ ਕਰ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਪੜ੍ਹਾਅਵਾਰ ਇਹ ਕਰਜਾ ਮੁਆਫ ਕੀਤਾ ਜਾਵੇਗਾ। ਇਹ ਅਮਲ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਜਾਰੀ ਹੈ। ਪਰ ਚੋਣ ਜਾਬਤਾ ਲੱਗਾ ਹੋਣ ਕਾਰਨ ਕੁੱਝ ਵੀ ਕਹਿਣਾ ਮੁਨਾਸਿਬ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਦੀ ਇਸ ਅਨਹੋਣੀ ਲਈ ਪੰਜਾਬ ਵਿੱਚ ਅਕਾਲੀ ਜਿਮੇਵਾਰ ਹਨ ਅਤੇ ਕੇਂਦਰ ਵਿੱਚ ਮੋਦੀ ਸਰਕਾਰ ਜੋ ਕਿ ਸਵਾਮੀਨਾਥਣ ਵਰਗੀ ਕਿਸਾਨ ਹਿਤੈਸ਼ੀ ਕਮਿਸ਼ਨ ਨੂੰ ਲਾਗੂ ਨਹੀਂ ਕਰ ਰਹੀ ਹੈ। ਵਿੱਤਮੰਤਰੀ ਪੰਜਾਬ ਨੇ ਕਿਹਾ ਕਿ ਜਿਮਨੀ ਚੋਣ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਪ੍ਰਤੀ ਮੋਹ ਦਾ ਇਜਹਾਰ ਕਰੇਗੀ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਪੰਜਾਬ ਵੱਲੋਂ ਲੋੜੀਂਦੀ 900 ਕਰੋੜ ਤੋਂ ਵੱਧ ਦੀ ਰਕਮ ਜਮਾਂ ਕਰਵਾ ਦਿੱਤੀ ਗਈ ਹੈ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਅਤੇ ਕੇਂਦਰੀ ਖਰੀਦ ਏਜੰਸੀਆਂ ਵੱਲੋਂ 33 ਹਜਾਰ ਕਰੋੜ ਦੀ ਝੋਨੇ ਦੀ ਸਰਕਾਰੀ ਖਰੀਦ ਲਈ ਕੈਸ਼ ਕਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿਸਾਨਾਂ ਦੇ ਟਿਊਬਵੈਲ ਦੇ ਬਿਜਲੀ ਬਿਲਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਮਸਲਾ ਕਿਸੇ ਹੋਰ ਵਿਭਾਗ ਦਾ ਹੈ ਇਸ ਲਈ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਕਾਦੀਆਂ ਦੇ ਵਧਾਇਕ ਫਤਿਹਜੰਗ ਸਿੰਘ ਬਾਜਵਾ, ਵਿਧਾਇਕ ਦਰਸ਼ਨ ਸਿੰਘ ਬਰਾੜ, ਦਵਿੰਦਰਜੀਤ ਸਿੰਘ ਢੋਟ, ਕਰਮਜੀਤ ਸਿੰਘ ਰਿੰਟੂ ਸੰਦੀਪ ਕੁਮਾਰ ਜਾਖ਼ੜ, ਸੁਰਜੀ ਸਿੰਘ ਤੁਗਲਵਾਲ, ਮੋਹਨ ਸਿੰਘ ਧੰਦਲ, ਸੁਖਪ੍ਰੀਤ ਸਿੰਘ ਰਿਆੜ, ਅਜੇਪਾਲ ਸਿੰਘ ਮੱਲੀ, ਸਰੂਪ ਸਿੰਘ, ਦਰਸ਼ਨ ਸਿੰਘ ਆਦਿ ਸਮੇਤ ਹੋਰ ਵੀ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

WRITTEN BY