ਬਠਿੰਡਾ, 28 ਸਤੰਬਰ (ਇੰਦਰਜੀਤ ਨਥਾਣਾ)-ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ । ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਕਾਮ. ਦੂਜਾ ਅਤੇ ਚੌਥਾ ਸਮੈਸਟਰ ਅਤੇ ਬੀ.ਸੀ.ਏ. ਚੌਥਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ. ਦੂਜਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੇ ਵਿਦਿਆਰਥੀ ਮਨਦੀਪ ਕੁਮਾਰ ਤੇ ਪ੍ਰਿਆ ਨੇ 82.2 ਫੀਸਦੀ ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ ਅਤੇ ਨਮਨਵੀਰ ਕੌਰ ਨੇ 80.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਸ਼ੁਭਮ ਜੈਨ ਨੇ 80.2 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਬੀ.ਕਾਮ. ਚੌਥਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਲਵਪ੍ਰੀਤ ਕੌਰ ਤੇ ਸੰਜਨਾ ਨੇ 82.6% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ ਅਤੇ ਧਰਮਪ੍ਰੀਤ ਕੌਰ ਨੇ 81.8% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਰਾਜਵੀਰ ਕੌਰ ਨੇ 81.4% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਅਤੇ ਰਮਨਦੀਪ ਕੌਰ ਨੇ 80.8% ਅੰਕ ਹਾਸਲ ਕਰਕੇ ਕਾਲਜ ਚੋਂ ਚੌਥੀ ਪੁਜੀਸ਼ਨ ਪ੍ਰਾਪਤ ਕੀਤੀ ਹੈ।
ਇਸ ਤੋਂ ਇਲਾਵਾ ਬੀ.ਸੀ.ਏ. ਚੌਥਾ ਸਮੈਸਟਰ ਦੇ ਨਤੀਜੇ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਇਸ ਨਤੀਜੇ ਅਨੁਸਾਰ ਵਿਦਿਆਰਥਣ ਨਿਸ਼ਾ ਰਾਣੀ ਨੇ 82.57% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲਾ ਸਥਾਨ ਅਤੇ ਪੰਕਜ ਕੁਮਾਰ ਨੇ 81.14% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਜਦੋ ਕਿ ਅਮਨਦੀਪ ਕੌਰ ਨੇ 80.71% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 80.14% ਅੰਕ ਹਾਸਲ ਕਰਕੇ ਕਾਲਜ ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਇਸ ਨਤੀਜੇ ਵਿੱਚ 4 ਵਿਦਿਆਰਥੀਆਂ ਨੇ 80% ਤੋਂ ਵਧੇਰੇ ਅਤੇ 19 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅਤੇ 41 ਵਿਦਿਆਰਥੀਆਂ ਨੇ 60% ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਲਈ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਬੀ.ਕਾਮ. ਅਤੇ ਬੀ.ਸੀ.ਏ. ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ



