ਚੰਡੀਗੜ੍ਹ, 29 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਸਿਖਿਆ ਵਿਭਾਗ ਪੰਜਾਬ ਵਲੋਂ 1 ਅਕਤੂਬਰ ਤੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰ ਦਿਤਾ ਗਿਆ ਹੈ। ਇਹ ਜਾਣਕਾਰੀ ਡੀ.ਪੀ.ਆਈ. (ਸੈਕੰਡਰੀ ਸਿਖਿਆ) ਸ੍ਰੀ ਪਰਮਜੀਤ ਸਿੰਘ ਨੇ ਦਿਤੀ।ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਕੀਤਾ ਗਿਆ ਹੈ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤਕ ਕੀਤਾ ਗਿਆ ਹੈ।
ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਤਬਦੀਲ



