ਨੂਰਪੁਰ ਬੇਦੀ, 30 ਸਤੰਬਰ (ਐਮ.ਪੀ. ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫੇ ਦੀ ਗਲ ਝੂਠੀ ਅਫਵਾਹ ਹੈ, ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ।ਉਨ੍ਹਾਂ ਕਿਹਾ ਕਿ ਪ੍ਰੋ.ਬਡੂੰਗਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਡੇ ਕਾਰਜ ਆਰੰਭ ਕੀਤੇ ਗਏ ਹਨ ਜਿਹਨਾਂ ਵਿਚੋ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੋਹੜਾ ਇੰਸਟੀਚਿ?ੂਟ ਆਫ ਐਡਵਾਂਸ ਸਟਡੀਜ਼ ਇਨ ਸਿਖਇਜ਼ਮ ਬਹਾਦਰਗੜ੍ਹ ਵਿਖੇ ਮੁਲਾਜ਼ਮਾਂ ਲਈ ਰਿਫਰੈਸ਼ਰ ਕੋਰਸ ਸ਼ੁਰੂ ਕਰਨਾ ਵਿਸ਼ੇਸ ਕਾਰਜ ਹੈ।ਪ੍ਰੋ.ਬਡੂੰਗਰ ਦੀ ਯੋਗ ਅਗਵਾਈ ਹੇਠ ਧਰਮ ਪ੍ਰਚਾਰ ਲਹਿਰ ਨੂੰ ਸਫਲ ਬਣਾਇਆ ਗਿਆ ਜਿਸ ਦੇ ਸਿਟੇ ਵਜੋਂ ਪੰਥ ਦੀਆਂ ਮਹਾਨ ਸ਼ਖਸੀਅਤਾਂ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾ?ੁਣ ਦੀ ਵੀ ਸ਼ੁਰੂਆਤ ਕੀਤੀ ਗਈ।?ੁਹਨਾਂ ਸ਼ਰਾਰਤੀ ਅਨਸਰਾਂ ਨੂੰ ਸੁਚੇਤ ਕਰਦਿਆ ਕਿਹਾ ਕਿ ਅਜਿਹੀ ਮਹਾਨ ਸ਼ਖਸ਼ੀਅਤ ਦੇ ਬਾਰੇ ਕਿਸੇ ਵੀ ਤਰ੍ਹਾਂ ਦੀ ਝੂਠੀ ਅਫਵਾਹ ਫੈਲਾ?ੁਣ ਵਾਲਿਆਂ ਨੂੰ ਬਖ਼ਸਿਆ ਨਹੀ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਦੇ ਅਸਤੀਫ਼ੇ ਦੀ ਗੱਲ ਝੂਠੀ ਅਫ਼ਵਾਹ : ਭਾਈ ਚਾਵਲਾ



