June 24, 2026 5:29 am

ਸੁਪਰੀਮ ਕੋਰਟ ਵੱਲੋਂ ਲਾਲੂ ਦੀ ਜ਼ਮਾਨਤ ਅਰਜ਼ੀ ‘ਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) : ਸੁਪਰੀਮ ਕੋਰਟ ਨੇ ਲਾਲੂ ਦੀ ਜ਼ਮਾਨਤ ਅਰਜ਼ੀ ‘ਤੇ ਸੀ.ਬੀ.ਆਈ ਨੂੰ ਨੋਟਿਸ ਜਾਰੀ ਕੀਤਾ ਹੈ। ਸੀ.ਬੀ.ਆਈ ਤੋਂ ਅਦਾਲਤ ਨੇ ਦੋ ਹਫ਼ਤੇ ਵਿਚ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਲਾਲੂ ਪ੍ਰਸਾਦ ਯਾਦਵ ਚਾਰਾ ਘੁਟਾਲੇ ਵਿਚ 5 ਸਾਲ ਦੀ ਸਜ਼ਾ ਕੱਟ ਰਹੇ ਹਨ। ਸੁਪਰੀਮ ਕੋਰਟ ਨੇ ਚਾਰਾ ਘੁਟਾਲੇ ਨਾਲ ਜੁੜੇ ਮਾਮਲੇ ਵਿਚ ਲਾਲੂ ਪ੍ਰਸਾਦ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਕਰਨ ਦੀ ਸਹਿਮਤੀ ਜਤਾਉਂਦਿਆਂ ਸੀ.ਬੀ.ਆਈ ਤੋਂ ਜਵਾਬ ਮੰਗਿਆ।
ਜਸਟਿਸ ਪੀ. ਸਦਾਸ਼ਿਵਮ ਅਤੇ ਜਸਟਿਸ ਰੰਜਨ ਗੋਗੋਈ ਦੇ ਬੈਂਚ ਨੇ ਚਾਰਾ ਘੁਟਾਲੇ ਵਿਚ ਸੀ.ਬੀ.ਆਈ ਏਜੰਸੀ ਨੂੰ ਦੋ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਅਤੇ ਮਾਮਲੇ ਦੀ ਸੁਣਵਾਈ ਲਈ 13 ਦਸੰਬਰ ਦੀ ਤਾਰੀਖ ਨਿਰਧਾਰਿਤ ਕੀਤੀ।

Send this to a friend