ਪੱਖੋ ਕਲਾਂ/ਬਰਨਾਲਾ, 2 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸੇਂਟ ਬਚਨਪੁਰੀ ਇੰਟਰਨੇਸ਼ਨਲ (ਆਈ. ਸੀ. ਐਸ. ਸੀ ਪੈਟਰਨ) ਸਕੂਲ ਪੱਖੋ ਕਲਾਂ ਦੀ ਮਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ ਜੀ, ਚੇਅਰਮੈਨ ਸ੍ਰ: ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸ਼੍ਰੀਮਤੀ ਸੁਰਭੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਵਿੱਚ ੂਗਾਂਧੀ ਜਯੰਤੀੂ ਮਨਾਈ ਗਈ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਗਾਂਧੀ ਜੀ ਵੱਲੋਂ ਕੀਤੀ ਡਾਂਡੀ ਮਾਰਚ ਨੂੰ ਝਲਕ ਦੇ ਜ਼ਰੀਏ ਹੋਰ ਬੱਚਿਆਂ ਦੇ ਸਾਹਮਣੇ ਪੇਸ਼ ਕੀਤਾ ਗਿਆ।ਬੱਚਿਆਂ ਨੇ ਗਾਂਧੀ ਜੀ ਦੇ ਜੀਵਨ ਬਾਰੇ ਇੱਕ ਲੈਕਚਰ ਵੀ ਪੇਸ਼ ਕੀਤਾ। ਇਸ ਲੈਕਚਰ ਵਿੱਚ ਗਾਂਧੀ ਜੀ ਦੇ ਮੂਲ ਸਿਧਾਂਤ ਅਹਿੰਸਾ ਦਾ ਪਾਲਣ ਕਰਨ ਬਾਰੇ ਦੱਸਿਆ ਗਿਆ। ਇਸ ਮੌਕੇ ਦੌਰਾਨ ਸਕੂਲ ਦੇ ਚੇਅਰਮੈਨ ਸ੍ਰ: ਰਵਿੰਦਰਜੀਤ ਸਿੰਘ ਬਿੰਦੀ ਵੱਲੋਂ ਵੀ ਗਾਂਧੀ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਬੱਚਿਆਂ ਨੂੰ ਹਮੇਸ਼ਾ ਸੱਚਾਈ ਦਾ ਸਾਥ ਅਤੇ ਬੁਰਾਈ ਨੂੰ ਖਤਮ ਕਰਨ ਦਾ ਸੰਦੇਸ਼ ਦਿੱਤਾ ਗਿਆ।
ਸੇਂਟ ਬਚਨਪੁਰੀ ਇੰਟਰਨੇਸ਼ਨਲ ਸਕੂਲ ਪੱਖੋ ਕਲਾਂ ਵਿਖੇ ‘ਗਾਂਧੀ ਜਯੰਤੀ’ ਮਨਾਈ



