June 24, 2026 11:13 am

ਕਾਂਗਰਸ ਤੇ ਭਾਜਪਾ ਨਾਲ ਗਠਜੋੜ ਨਹੀਂ ਕਰਾਂਗੇ : ਕੇਜਰੀਵਾਲ

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ‘ਆਪ’ ਦੇ ਸੰਯੋਜਨ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਤੇ ਭਾਜਪਾ ਨਾਲ ਗਠਜੋੜ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਲਾਂ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਿਤ ਨੇ ਇਸ ਗੱਲ ਦੇ ਸੰਕੇਤ ਦਿੱਤੇ ਸਨ ਕਿ ਜੇਕਰ ਦਿੱਲੀ ਚੋਣਾਂ ਵਿਚ ਕਾਂਗਰਸ ਨੂੰ ਬਹੁਮਤ ਨਹੀਂ ਮਿਲਦਾ ਤਾਂ ਉਸ ਨੂੰ ‘ਆਪ’ ਨਾਲ ਗਠਜੋੜ ਤੋਂ ਕੋਈ ਪ੍ਰਹੇਜ਼ ਨਹੀਂ ਹੈ। ਸ਼ੀਲਾ ਦੀ ਟਿਪਣੀ ਤੋਂ ਬਾਅਦ ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਕੇਜਰੀਵਾਲ ਨੇ ਕਿਹਾ ਕਿ ਸ਼ੀਲਾ ਜੀ ਇਹ ਕਹਿੰਦੀ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਸਭ ਲਈ ਖੁੱਲ੍ਹੇ ਹਨ, ਜੇਕਰ ਅਜਿਹਾ ਹੈ ਤਾਂ ਕਾਂਗਰਸ ਤੇ ਭਾਜਪਾ ਨੂੰ ਆਪਸ ਵਿਚ ਗਠਜੋੜ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਤੇ ਭਾਜਪਾ ਨਾਲ ਗਠਜੋੜ ਨਹੀਂ ਕਰਾਂਗੇ। ਇਸ ਦੌਰਾਨ ਆਮ ਆਦਮੀ ਪਾਰਟੀ ਤੋਂ ਸਮਰਥਨ ਲੈਣ ਦਾ ਬਿਆਨ ਦੇਣ ਤੋਂ ਬਾਅਦ ਸ਼ੀਲਾ ਦੀਕਸ਼ਿਤ ਨੇ ਯੂ-ਟਰਨ ਲੈਂਦਿਆਂ ਕਿਹਾ ਹੈ ਕਿ ਦਿੱਲੀ ਵਿਚ ਕਾਂਗਰਸ ਆਪਣੇ ਦਮ ‘ਤੇ ਸਰਕਾਰ ਬਣਾਏਗੀ।

Send this to a friend