Skip to content
Independent perspectives. Global stories.
BREAKING

ਲਾਇਲਪੁਰ ਖਾਲਸਾ ਕਾਲਜ ਦਾ ਪਰਸੋਨਲ ਮੈਨੇਜਮੈਂਟ ਐਂਡ ਇੰਡਸਟਰੀਅਲ ਰੀਲੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Share this story

ਜਲੰਧਰ, 2 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਪੋਸਟ ਗਰੈਜੂਏਟ ਡਿਪਲੋਮਾ ਇਨ ਪਰਸੋਨਲ ਮੈਨੇਜਮੈਂਟ ਐਂਡ ਇੰਡਸਟਰੀਅਲ ਰੀਲੇਸ਼ਨ (ਫਘਧਫੰ੍ਰੀ) ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਜਸਨੀਤ ਕੌਰ ਨੇ 600 ਵਿਚੋਂ 443 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਨਿਤਿਆਂਸ਼ੂ ਪਾਂਡੇ ਨੇ 441 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਰਛਪਾਲ ਸਿੰਘ, ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।

WRITTEN BY