Skip to content
Independent perspectives. Global stories.
BREAKING

ਸ਼ਾਹਕੋਟ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਮਯਾਬੀ ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਬ੍ਰਾਮਦ, 2 ਕਾਬੂ

Share this story

ਸ਼ਾਹਕੋਟ, 3 ਅਕਤੂਬਰ (ਸੁਰਿੰਦਰ ਸਿੰਘ ਖਾਲਸਾ)- ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸ਼ਾਹਕੋਟ ਦੇ ਏ ਐਸ ਆਈ ਮਨਜੀਤ ਸਿੰਘ ਨੇ ਸਮੇਤ ਪਾਰਟੀ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਤਾਂ ਉਸ ਕੋਲੋ ਤਲਾਸ਼ੀ ਦੌਰਾਨ 90 ਨਸ਼ੀਲੀਆ ਗੋਲੀਆ ਬਰਾਮਦ ਕੀਤੀਆ। ਉਕਤ ਮੁਲਜ਼ਮ ਦੀ ਪਹਿਚਾਣ ਸੁਖਪ੍ਰੀਤ ਸਿੰਘ ਉਰਫ ਸੁੱਖਾ ਪੁੱਤਰ ਬਲਵੀਰ ਸਿੰਘ ਵਾਸੀ ਕੋਹਾੜ ਕਲਾਂ ਵਜੋ ਹੋਈ। ਐਸ ਐਚ ਓ ਸ਼ਾਹਕੋਟ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਨਾਕੇ ਦੌਰਾਨ ਏ ਐਸ ਆਈ ਮਨਜੀਤ ਸਿੰਘ ਨੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬੰਤਾ ਸਿੰਘ ਵਾਸੀ ਮੁੰਡੀ ਸ਼ਹਿਰੀਆ ਨੂੰ 525 ਨਸ਼ੀਲੀਆਂ ਗੋਲੀਆਂ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

WRITTEN BY