ਜੈਪੁਰ, 29 ਨਵੰਬਰ (ਵਿਸ਼ਵ ਵਾਰਤਾ)-ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਬੰਦ ਹੋ ਗਿਆ। ਰਾਜਸਥਾਨ ਵਿਚ ਇੱਕ ਦਸੰਬਰ ਨੂੰ 199 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਦੋਂ ਕਿ ਚੁਰੂ ਵਿਧਾਨ ਸਭਾ ਵਿਚ ਮਤਦਾਨ 13 ਦਸੰਬਰ ਨੂੰ ਹੋਵੇਗਾ। ਵੋਟਾਂ ਦੇ ਮੱਦੇਨਜ਼ਰ ਸੂਬੇ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸੂਬੇ ਵਿਚ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ।