Skip to content
Independent perspectives. Global stories.
BREAKING

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਫਰੈਸ਼ਰ ਪਾਰਟੀ

Share this story

ਜਲੰਧਰ, 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੁਏਟ ਇਕਨਾਮਿਕਸ ਵਿਭਾਗ ਦੇ ਐਮ.ਏ. ਤੀਜਾ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਸਮੈਸਟਰ ਪਹਿਲੇ ਦੇ ਨਵੇਂ ਆਏ ਵਿਦਿਆਰਥੀਆਂ ਵਾਸਤੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਪਾਰਟੀ ਵਿੱਚ ਐਮ.ਏ. ਇਕਨਾਮਿਕਸ ਦੇ ਵਿਦਿਆਰਥੀਆਂ ਨੇ ਭੰਗੜਾ, ਗਰੁੱਪ ਡਾਂਸ, ਕਵਿਤਾ, ਸਕਿਟਸ, ਫੱਨ ਗੇਮਜ਼ ਆਦਿ ਪੇਸ਼ ਕੀਤੇ। ਕੋਮਲਪ੍ਰੀਤ ਕੌਰ ਨੂੰ ਮਿਸ ਫਰੈਸ਼ਰ, ਅਰਜਿੰਦਰ ਸਿੰਘ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਇਸਤੇ ਪ੍ਰਕਾਰ ਸਵਨੀਤ ਕੌਰ ਨੂੰ ਮਿਸ ਪਰਸਨੈਲਟੀ, ਕਰਨਵੀਰ ਸਿੰਘ ਨੂੰ ਮੋਸਟ ਟੈਲਨਟਡ ਅਤੇ ਬੀਨੂੰ ਨੂੰ ਬੈਸਟ ਆਊਟਫਿਟ ਚੁਣਿਆ ਗਿਆ। ਇਨ੍ਹਾਂ ਸਭ ਨੂੰ ਪਾਰਟੀ ਦੇ ਮੁੱਖ ਮਹਿਮਾਨ ਡਾ. ਗੁਰਪਿੰਦਰ ਸਿੰਘ ਸਮਰਾ, ਪ੍ਰਿੰਸੀਪਲ ਲਾਇਲਪੁਰ ਖ਼ਾਲਸਾ ਨੇ ਸਨਮਾਨਿਤ ਕੀਤਾ। ਡਾ. ਸਮਰਾ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਅੰਤ ਵਿਚ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸਿਮਰਜੀਤ ਸਿੰਘ ਬੈਂਸ ਅਤੇ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

WRITTEN BY