ਪੱਖੋ ਕਲਾਂ, 7 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਪ੍ਰਧਾਨ ਸੰਤ ਚਰਨਪੁਰੀ ਜੀ, ਮੈਨੇਜਿੰਗ ਟਰੱਸਟੀ ਰਵਿੰਦਰਜੀਤ ਸਿੰਘ ਬਿੰਦੀ ਨੇ ਦੱਸਿਆ ਕਿ ਸੰਸਥਾ ਦੇ ਬੱਚਿਆਂ ਨੇ ਜ਼ੋਨ ਪੱਧਰ ਦੀਆਂ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਅਥਲੈਟਿਕਸ ਦੇ ਵੱਖ-ਵੱਖ ਮੁਕਾਬਿਲਆਂ ਵਿੱਚ ਜਿੱਤਾਂ ਪ੍ਰਾਪਤ ਕੀਤੀਆ। ਸੰਖੇਪ ਵਿੱਚ ਜਾਣਕਾਰੀ ਦਿੰਦੇ ਹੌਏ ਸਕੂਲ ਡੀ ਪੀ ਨੇ ਦੱਸਿਆਂ ਕਿ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਿਲਆਂ (ਅੰਡਰ 17 ਲੜਕੇ ਲੜਕੀਆਂ) ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ੋਨ ਪੱਧਰ ਤੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਲੜ੍ਹਕੀਆਂ (ਅੰਡਰ 17) ਨੇ ਅਥਲੈਟਿਕਸ ਵਿੱਚ ਮਿਹਨਤ ਅਤੇ ਚੰਗੀ ਕਾਰਗੁਜ਼ਾਰੀ ਸਦਕਾ ਅਥਲੈਟਿਕਸ ਵਿੱਚ ਓਵਰ ਆਲ ਟਰਾਫ਼ੀ ਤੇ ਕਬਜ਼ਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਮੈਨੇਜਮੈਂਟ ਪ੍ਰਧਾਨ ਸੰਤ ਚਰਨਪੁਰੀ ਜੀ ,ਮੈਨੇਜਿੰਗ ਟਰੱਸਟੀ ਰਵਿੰਦਰਜੀਤ ਸਿੰਘ ਬਿੰਦੀ, ਸੂਬੇਦਾਰ ਹਰਭਜਨ ਸਿੰਘ ਸ੍ਰ: ਮਲਕੀਤ ਸਿੰਘ,ਸ੍ਰ: ਗੁਰਜੰਟ ਸਿੰਘ ਮਾਨ,ਅਮਰਜੀਤ ਕੌਰ,ਸਕੂਲ ਪ੍ਰਿੰਸੀਪਲ ਬਲਵਿੰਦਰ ਕੌਰ,ਗੁਰਪ੍ਰੀਤ ਕੌਰ,ਸਜੀ ਥੋਮਸ ਨੇ ਜੇਤੂ ਬੱਚਿਆਂ ਅਤੇ ਮਾਪੇ ਸਾਹਿਬਾਨ ਅਤੇ ਸਕੂਲ ਡੀ ਪੀ ਨੂੰ ਵਧਾਈ ਦਿੱਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਅਥਲੈਟਿਕਸ ’ਚ ਓਵਰ ਆਲ ਟਰਾਫੀ



