ਅੰਮ੍ਰਿਤਸਰ, 14 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੀਪਲਜ਼ ਪਾਰਟੀ ਆਫ ਪੰਜਾਬ ਦਾ ਏਜੰਡਾ ਹੁਣ ਸਿਰਫ ਉਨ੍ਹਾਂ ਦਾ ਹੀ ਨਹੀਂ ਰਿਹਾ ਸਗੋਂ ਦੇਸ਼ ਵਿਆਪੀ ਹੋ ਗਿਆ ਹੈ।

ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਿਜ਼ੂਲ ਦਾ ਖਰਚਾ ਕਰ ਰਹੀ ਹੈ ਇਕ ਪਾਸੇ ਜਿਥੇ ਪੰਜਾਬ ਦੇ ਵਿਕਾਸ ਲਈ ਫੰਡ ਇਕੱਠਾ ਕਰਨ ਲਈ ਲੋਕਾਂ ਨੂੰ ਕਈ ਤਰ੍ਹਾਂ ਦੇ ਟੈਕਸ ਲਗਾਏ ਜਾ ਰਹੇ ਹਨ, ਉਥੇ ਹੀ ਪੰਜਾਬ ਸਰਕਾਰ ਫਜ਼ੂਲ ਖਰਚਾ ਕਰਦੇ ਹੋਏ ਹੈਲੀਕਾਪਟਰ ਅਤੇ ਹਵਾਈ ਜਹਾਜ਼ ਦੇ ਇਲਾਵਾ ਬੁਲੇਟਪਰੂਫ ਕਾਰਾਂ ਖਰੀਦ ਰਹੀ ਹੈ। ਮਨਪ੍ਰੀਤ ਬਾਦਲ ਨੇ ਰਾਮ ਮੰਦਰ ਅਤੇ ਨਰਿੰਦਰ ਮੋਦੀ ‘ਤੇ ਰਾਜਨੀਤੀ ਕਰ ਰਹੀ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਪੁੱਛਿਆ ਕਿ ਚੋਣਾਂ ਸਮੇਂ ਅਜਿਹੇ ਮੁੱਦੇ ਚੁੱਕ ਕੇ ਸਿਰਫ ਵੋਟ ਬੈਂਕ ਦੀ ਨੀਤੀ ਦੀ ਥਾਂ ਗਰੀਬੀ ਹਟਾਉਣ ਦੇ ਮੁੱਦਿਆਂ ‘ਤੇ ਵਿਚਾਰ ਕਿਉਂ ਨਹੀਂ ਕਰਦੇ। ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ‘ਚ ਵੀ ਲੋਕਾਂ ਕੋਲੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰਣਗੇ।
ਫਜ਼ੂਲ ਖਰਚ ਬੰਦ ਕਰੇ ਪੰਜਾਬ ਸਰਕਾਰ : ਮਨਪ੍ਰੀਤ ਬਾਦਲ



