Skip to content
Independent perspectives. Global stories.
BREAKING

ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਅੰਤਰ ਕਾਲਜ ਸ਼ਤਰੰਜ ਤੇ ਟੇਬਲ ਟੈਨਿਸ ਟੂਰਨਾਮੈਂਟ ’ਚ ਛਾਏ

Share this story

ਬਠਿੰਡਾ, 8 ਅਕਤੂਬਰ (ਇੰਦਰਜੀਤ ਨਥਾਣਾ)- ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਸ਼ਤਰੰਜ ਅਤੇ ਟੈਬਲ ਟੈਨਿਸ ਟੂਰਨਾਮੈਂਟ ਵਿੱਚ ਜਿੱਤਾਂ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਵਿਖੇ ਦੋ ਦਿਨਾਂ ਚੱਲੇ ਸ਼ਤਰੰਜ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸੰਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਪੁਰਸ਼ ਵਰਗ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਟੀਮ ਨੇ ਸਿਲਵਰ ਤਮਗਾ ਅਤੇ ਮਹਿਲਾ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਜਿਸ ਸਦਕਾ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ 2 ਪੁਰਸ਼ ਖਿਡਾਰੀ ਅਤੇ 2 ਮਹਿਲਾ ਖਿਡਾਰੀ ਇੰਟਰ ਵਰਸਿਟੀ ਸ਼ਤਰੰਜ ਟੀਮ ਦੇ ਸਿਖਲਾਈ ਕੈਂਪ ਲਈ ਚੁਣੇ ਗਏ । ਇਸੇ ਤਰ੍ਹਾਂ ਅੰਤਰ ਕਾਲਜ ਟੈਬਲ ਟੈਨਿਸ ਟੂਰਨਾਮੈਂਟ ਵਿੱਚ ਵੀ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕਰ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਜੀ.ਆਈ.ਈ.ਟੀ., ਸੰਗਰੂਰ ਵਿਖੇ ਦੋ ਦਿਨਾਂ ਚੱਲੇ ਇਸ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸੰਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਪੁਰਸ਼ ਵਰਗ ਵਿੱਚ ਫਾਈਨਲ ਮੈਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਅਤੇ ਗਿਆਨੀ ਜ਼ੈਲ ਸਿੰਘ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੀਆਂ ਟੀਮਾਂ ਵਿਚਕਾਰ ਹੋਇਆ। ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਕੇ ਇਹ ਮੈਚ ਜਿੱਤ ਲਿਆ ਅਤੇ ਸੋਨ ਤਮਗਾ ਪ੍ਰਾਪਤ ਕੀਤਾ। ਜਿਸ ਸਦਕਾ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ 2 ਵਿਦਿਆਰਥੀ ਇੰਟਰ ਵਰਸਿਟੀ ਟੈਬਲ ਟੈਨਿਸ ਟੀਮ ਦੇ ਸਿਖਲਾਈ ਕੈਂਪ ਲਈ ਚੁਣੇ ਗਏ । ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਮਾਣ ਮੱਤੀਆਂ ਪ੍ਰਾਪਤੀਆਂ ਲਈ ਜੇਤੂ ਵਿਦਿਆਰਥੀਆਂ ਅਤੇ ਟੀਮ ਦੇ ਕੋਚ ਅਤੇ ਕਾਲਜ ਦੇ ਸਪੋਰਟਸ ਇੰਚਾਰਜ ਨੂੰ ਮੁਬਾਰਕਬਾਦ ਦਿੱਤੀ। ਸੰਸਥਾ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ ਨੇ ਵੀ ਵਿਦਿਆਰਥੀਆਂ ਦੇ ਖੇਡ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

WRITTEN BY