Skip to content
Independent perspectives. Global stories.
BREAKING

ਆਰਥਿਕ ਤੰਗੀ ਦੇ ਚੱਲਦੇ ਨੌਜਵਾਨ ਵੱਲੋਂ ਖੁਦਕੁਸ਼ੀ

Share this story

ਭੀਖੀ, 8 ਅਕਤੂਬਰ (ਮਨਦੀਪ ਸਿੰਗਲਾ)- ਸਥਾਨਕ ਵਾਰਡ ਨੰਬਰ 5 ਦੇ ਇੱਕ ਨੌਜਵਾਨ ਵੱਲੋਂ ਆਰਥਿਕ ਤੰਗੀ ਦੇ ਚੱਲਦੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ।ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਾਰਡ ਨੰ . 5 ਦਾ ਰਹਿਣ ਵਾਲਾ ਜਸਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਆਰਥਿਕ ਤੰਗੀ ਦੇ ਚੱਲਦੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਰਾਤ ਉਹ ਅੰਦਰ ਕਮਰੇ ਵਿੱਚ ਸੁੱਤਾ ਪਿਆ ਸੀ ਅਤੇ ਪ੍ਰੇਸ਼ਾਨੀ ਦੇ ਚੱਲਦੇ ਉਸਨੇ ਫਾਹਾ ਲੈ ਲਿਆ ਜਿਸ ਕਾਰਨ ਉਸਦੀ ਮੌਤ ਹੋ ਗਈ।ਜਿਸਦਾ ਪਤਾ ਘਰਦਿਆਂ ਨੂੰ ਅੱਜ ਸਵੇਰੇ ਲੱਗਾ। ਉਨ੍ਹਾਂ ਦੱਸਿਆ ਕਿ ਭੀਖੀ ਪੁਲਿਸ ਨੇ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

WRITTEN BY