Skip to content
Independent perspectives. Global stories.
BREAKING

14 ਤੋਂ 16 ਅਕਤੂਬਰ ਤਕ ਹੋਣਗੀਆਂ ਖਾਲਸਾਈ ਖੇਡਾਂ : ਪ੍ਰੋ. ਬਡੂੰਗਰ

Share this story

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਖਾਲਸਾਈ ਖੇਡਾਂ 14 ਤੋਂ 16 ਅਕਤੂਬਰ ਤਕ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ• ਸਾਹਿਬ ਵਿਖੇ ਕਰਵਾਈਆਂ ਜਾਣਗੀਆਂ। ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਕੂਲੀ ਵਿਦਿਆਰਥੀਆਂ ਦਾ ਹਾਲ ਹੀ ਵਿਚ ਸੁਲਤਾਨਪੁਰ ਲੋਧੀ ਵਿਖੇ ਖਾਲਸਾਈ ਖੇਡ ਉਤਸਵ ਕਰਵਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਕਾਲਜਾਂ ਦੀਆਂ ਖਾਲਸਾਈ ਖੇਡਾਂ ਸ੍ਰੀ ਫਤਹਿਗੜ• ਸਾਹਿਬ ਵਿਖੇ ਕਰਵਾਈਆਂ ਜਾਣਗੀਆਂ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਕਾਲਜਾਂ ਦੇ ਖਿਡਾਰੀ ਖਾਲਸਾਈ ਜਾਹੋ ਜਲਾਲ ਨਾਲ ਹਿਸਾ ਲੈਣਗੇ।ਖੇਡਾਂ ਸਮੇਂ ਜਜਮੈਂਟ ਕਰਨ ਲਈ ਬਣਾਏ ਗਏ ਇਸ ਪੈਨਲ ਵਿਚ ਸ. ਜੈਪਾਲ ਸਿੰਘ ਪੀ.ਪੀ.ਐਸ., ਸ੍ਰੀਮਤੀ ਗੁਰਦੀਪ ਕੌਰ ਸਪੋਰਟਸ ਡਾਇਰੈਕਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ. ਜਤਿੰਦਰਪਾਲ ਸਿੰਘ ਸਿਧੂ ਡਾਇਰੈਕਟਰ, ਪ੍ਰਿੰ. ਸਤਵੰਤ ਕੌਰ ਸਹਾਇਕ ਡਾਇਰੈਕਟਰ ਸਕੂਲਜ਼ ਸ਼੍ਰੋਮਣੀ ਕਮੇਟੀ, ਡਾ. ਧਰਮਿੰਦਰ ਸਿੰਘ ਉਭਾ ਪ੍ਰਿੰਸੀਪਲ ਖਾਲਸਾ ਕਾਲਜ ਪਟਿਅਲਾ, ਸ੍ਰੀਮਤੀ ਤੇਜਿੰਦਰਪਾਲ ਕੌਰ ਧਾਲੀਵਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਅਤੇ ਸ. ਕੇਵਲ ਸਿੰਘ ਵਧੀਕ ਸਕਤਰ ਨੂੰ ਸ਼ਾਮਲ ਕੀਤਾ ਗਿਆ ਹੈ।

WRITTEN BY