ਵੋਟਰ ਸਨਾਖਤੀ ਕਾਰਡ ਤੋਂ ਇਲਾਵਾ 12 ਹੋਰ ਸਨਾਖਤੀ ਪ¤ਤਰਾਂ ਨੂੰ ਵਰਤ ਸਕਣਗੇ ਗੁਰਦਾਸਪੁਰ ਦੇ ਵੋਟਰ
ਚੰਡੀਗੜ੍ਹ, 10 ਅਕਤੂਬਰ- ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਅੱਜ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਚੋਣਾਂ ਲਈ ਵੋਟਰ ਸਵੇਰੇ 8 ਵਜੇ ਤੋਂ ਸ਼ਾਮੀ 5 ਵਜੇ ਤੱਕ ਆਪਣੀ ਵੋਟ ਪਾ ਸਕਣਗੇ। ਚੋਣ ਦੇ ਮੱਦੇਨਜ਼ਰ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਚੋਣ ਅਫਸਰ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਹਲਕੇ ਵਿੱਚ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਸਨ। ਭਾਰਤੀ ਚੋਣ ਕਮਿਸ਼ਨ ਨੇ ਇਕ ਪ¤ਤਰ ਜਾਰੀ ਕਰਕੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਨੂੁੰ 12 ਬਦਲਵੇਂ ਸ਼ਨਾਖਤੀ ਕਾਰਡ ਵਰਤਣ ਦੀ ਖੁ¤ਲ੍ਹ ਦੇ ਦਿ¤ਤੀ ਹੈ। ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਦ¤ਸਿਆ ਕਿ ਕਿਸੇ ਵੋਟਰ ਦਾ ਵੋਟਰ ਸ਼ਨਾਖਤੀ ਕਾਰਡ ਗੁੰਮ ਹੋ ਗਿਆ ਹੋਵੇ ਤਾਂ ਉਹ ਬਦਲਵੇਂ 12 ਹੋਰ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰ ਸਕਦਾ ਹੈ। ਇਨ੍ਹਾ ਵਿ¤ਚ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਸਰਕਾਰੀ ਨੌਕਰੀ ਦਾ ਸ਼ਨਾਖਤੀ ਕਾਰਡ, ਸਰਕਾਰੀ ਬੈਂਕ ਦੀ ਪਾਸਬੁ¤ਕ ਸਮੇਤ ਫੋਟੋ, ਪੈਨ ਕਾਰਡ, ਮਗਨਰੇਗਾ ਨੌਕਰੀ ਕਾਰਡ, ਸਿਹਤ ਬੀਮਾ ਯੋਜਨਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਅਤੇ ਪ੍ਰਵਾਨਿਤ ਵੋਟਰ ਸਲਿ¤ਪ ਵੀ ਸ਼ਾਮਲ ਹੈ।ਇਨ੍ਹਾਂ ਚੋਣਾਂ ਵਿੱਚ 15,17,436 ਵੋਟਰ ਚੋਣ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਹ ਵੋਟਾਂ ਗੁਰਦਾਸਪੁਰ ਹਲਕੇ ਦੇ 1781 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ।



