Skip to content
Independent perspectives. Global stories.
BREAKING

ਜ਼ਿਲ੍ਹਾ ਪੱਧਰੀ ਪਸ਼ੂ-ਧੰਨ ਤੇ ਦੁੱਧ ਚੁਆਈ ਮੁਕਾਬਲੇ-2017 ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਕੂਲ ਵਿਖੇ ਸ਼ੁਰੂ

Share this story

ਰੂਪਨਗਰ, 11 ਅਕਤੂਬਰ (ਗੁਰਸ਼ਰਨ ਸਿੰਘ ਗੁਲਸ਼ਨ)- ਪੰਜਾਬ ਰਾਜ ਦੇ ਕਿਸਾਨਾਂ ਨੂੰ ਪਸ਼ੂ-ਪਾਲਣ ਦਾ ਕਿੱਤਾ ਵੱਡੇ ਪੱਧਰ ’ਤੇ ਅਪਨਾਉਂਣ ਲਈ ਉਤਸ਼ਾਹਿਤ ਹਿੱਤ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਪੱਧਰੀ ਪਸ਼ੂ-ਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਅੱਜ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਟੇਡੀਅਮ ਸ਼੍ਰੀ ਚਮਕੌਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਮੈਡਮ ਰੂਹੀ ਦੁਗ ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਨੇ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰੂਪਨਗਰ ਡਾਕਟਰ ਅਨੰਤ ਰਾਮ, ਸੀਨੀਅਰ ਵੈਟਨਰੀ ਅਫ਼ਸਰ ਡਾਕਟਰ ਗੁਰਿੰਦਰ ਸਿੰਘ ਵੀ ਉਨ੍ਹਾਂ ਨਾਲ ਸਨ। ਇਨ੍ਹਾਂ ਮੁਕਾਬਲਿਆਂ ਦੌਰਾਨ ਘੋੜਿਆ, ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰਾਂ, ਮੁਰਗੀਆਂ ਅਤੇ ਕੁੱਤਿਆਂ ਦੇ 55 ਕੈਟਾਗਰੀਆਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ ਵਿੱਚ ਸੱਤ ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।

WRITTEN BY